ਲੁਧਿਆਣਾ: ਪੰਜਾਬ ਸਰਕਾਰ ਨੇ ਕਲੀਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਮਰਹੂਮ ਲੋਕ ਗਾਇਕ ਕੁਲਦੀਪ ਮਾਣਕ ਦੀ ਪੰਜਵੀਂ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਕਰਨ ਦਾ ਫੈਸਲਾ ਕੀਤਾ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਰਵੀ ਭਗਤ ਨੇ ਦੱਸਿਆ ਕਿ ਇਹ ਸੂਬਾ ਪੱਧਰੀ ਸਮਾਗਮ ਰਾਏਕੋਟ ਨੇੜੇ ਪਿੰਡ ਜਲਾਲਦੀਵਾਲ 'ਚ ਸਥਿਤ 'ਮਾਣਕ ਦਾ ਟਿੱਲਾ' ਵਿਖੇ 29 ਤੇ 30 ਨਵੰਬਰ ਨੂੰ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਕਈ ਕੈਬਨਿਟ ਮੰਤਰੀ, ਵਿਧਾਇਕ, ਪੰਜਾਬੀ ਸੱਭਿਆਚਾਰ ਅਤੇ ਗਾਇਕੀ ਨਾਲ ਜੁੜੀਆਂ ਸਖ਼ਸ਼ੀਅਤਾਂ ਸਮੇਤ ਵੱਡੀ ਗਿਣਤੀ ਲੋਕ ਸ਼ਿਰਕਤ ਕਰਨਗੇ।