ਪੜਚੋਲ ਕਰੋ

ਖੇਤੀਬਾੜੀ ਮੰਤਰੀ ਦਾ ਅਧਿਕਾਰੀਆਂ ਨੂੰ ਹੁਕਮ, ਖੰਡ ਮਿੱਲ ਦੀ ਜਾਇਦਾਦ ਵੇਚ ਕਿਸਾਨਾਂ ਦੇ ਖਾਤਿਆਂ 'ਚ ਜਮ੍ਹਾਂ ਕਰਵਾਈ ਜਾਵੇ ਬਕਾਇਆ ਅਦਾਇਗੀ

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ 72 ਕਰੋੜ ਰੁਪਏ ਵਿੱਚੋਂ 22 ਕਰੋੜ ਰੁਪਏ ਦੀ ਅਦਾਇਗੀ ਭੂਨਾ ਸਥਿਤ ਮਿੱਲ ਦੀ ਜਾਇਦਾਦ ਵੇਚ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ।

ਚੰਡੀਗੜ੍ਹ: ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਵਿੱਚੋਂ 22 ਕਰੋੜ ਰੁਪਏ ਦੀ ਅਦਾਇਗੀ ਹਰਿਆਣਾ ਦੇ ਭੂਨਾ ਸਥਿਤ ਮਿੱਲ ਦੀ ਜਾਇਦਾਦ ਵੇਚ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ।

ਇੱਥੇ ਪੰਜਾਬ ਭਵਨ ਵਿੱਚ ਖੇਤੀ ਮੰਤਰੀ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਤੇ ਸੰਧਰ ਸ਼ੂਗਰ ਮਿੱਲ ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਮਿੱਲ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ ਨਹੀਂ ਤਾਂ ਇਸ ਸਾਲ ਨਵੰਬਰ ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ।

ਐਮਐਸਪੀ ਬਾਰੇ ਬਣੀ ਕਮੇਟੀ 'ਚ ਸ਼ਾਮਲ ਲੋਕ ਜਾਂ ਤਾਂ ਸਿੱਧੇ ਤੌਰ ’ਤੇ ਭਾਜਪਾ, ਆਰਐਸਐਸ ਨਾਲ ਜੁੜੇ ਜਾਂ ਫਿਰ ਉਨ੍ਹਾਂ ਦੀ ਨੀਤੀ ਦੇ ਸਮਰਥਕ : ਯੋਗੇਂਦਰ ਯਾਦਵ

ਉਧਰ, ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਫ਼ਰਕ ਸਾਫ਼ ਨਜ਼ਰ ਆਉਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਬੇਲੋੜੀ ਗਰਮੀ ਪੈਣ ਕਾਰਨ ਪੰਜਾਬ ਵਿੱਚ ਘਟੇ ਕਣਕ ਦੇ ਝਾੜ ਲਈ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੇ ਐਲਾਨ ’ਤੇ ਸਰਕਾਰ ਨੇ ਹੁਣ ਚੁੱਪ ਧਾਰ ਲਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਖੇਤੀਬਾੜੀ ਵਿਭਾਗ ਦੀ ਸੁਸਤੀ ਕਾਰਨ ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਨਰਮੇ ਤੇ ਮੂੰਗੀ ਦਾ ਗੈਰ-ਮਿਆਰੀ ਬੀਜ ਦਿੱਤਾ ਗਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਘਾਟਾ ਪਿਆ ਹੈ। ਡੱਲੇਵਾਲ ਨੇ ਕਿਹਾ ਕਿ 22 ਜੁਲਾਈ ਨੂੰ ਭਾਕਿਯੂ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਤੇ ਧਰਨੇ ਦਿੱਤੇ ਜਾਣਗੇ ਤੇ ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਦੇ ਘਰ ਘੇਰਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆBhagwant Mann| CM ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾGurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget