Amritsar News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਵਿੱਚ ਪਾਣੀ ਦੀ ਮੌਜੂਦਾ ਸਥਿਤੀ ਜਾਇਜ਼ਾ ਲੈਂਦੇ ਦੱਸਿਆ ਕਿ ਬੀਤੇ ਕੱਲ ਉਂਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜੋ ਕਿ ਹੁਣ ਸਾਡੀ ਸਰਹੱਦ ਲੰਘ ਚੁੱਕਾ ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1.25 ਲੱਖ ਕਿਊਸਿਕ ਤੋਂ ਵੀ ਘੱਟ ਚੁੱਕਾ ਹੈ। ਉਨ੍ਹਾਂ ਆਸ ਲਗਾਈ ਕਿ ਥੋੜੇ ਸਮੇਂ ਵਿੱਚ ਹੀ ਪਾਣੀ ਦਾ ਪੱਧਰ ਹੋਰ ਘਟਣਾ ਸ਼ੁਰੂ ਹੋ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।

 
ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਘਣੀਏ ਕੇ ਬੇਟ ਅਤੇ ਕੁੱਸੋਵਾਲ ਵਿਖੇ ਸਥਿਤੀ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਦੀ ਗਿਰਦਾਵਰੀ ਪਾਣੀ ਲੱਥਣ ਤੋਂ ਬਾਅਦ ਕਰਵਾਈ ਜਾਵੇਗੀ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

 
ਉਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨਾਲ ਖੜੀ ਹੈ ਅਤੇ ਹਰੇਕ ਪ੍ਭਾਵਿਤ ਵਿਅਕਤੀ ਦੀ ਸਾਰ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਮੈਂ ਵੀ ਇੰਨਾ ਪਿੰਡਾਂ ਵਿੱਚ ਲੋੜਵੰਦ ਲੋਕਾਂ ਨੂੰ ਖਾਣ ਪੀਣ ਦੀ ਸਮਗਰੀ ਪੁੱਜਦੀ ਕਰਕੇ ਆਇਆ ਹਾਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਮੁੱਚਾ ਜਿਲ੍ਹਾ ਪ੍ਰਸ਼ਾਸਨ, ਪੁਲਿਸ ਫੌਜ, ਬੀ.ਐਸ.ਐਫ ਤੁਹਾਡੀ ਮਦਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।


 ਉਨਾਂ ਦੱਸਿਆ ਕਿ ਫੌਜ ਅਤੇ ਬੀ ਐਸ ਐਫ ਨੇ ਸਾਡੀ ਬਹੁਤ ਮਦਦ ਕੀਤੀ ਹੈ, ਜਿਨਾਂ ਥਾਵਾਂ ’ਤੇ ਧੁੱਸੀ ਬੰਨ੍ਹ ਕਮਜੋਰ ਸੀ, ਨੂੰ ਇਨ੍ਹਾਂ ਜਵਾਨਾਂ ਦੀ ਮਦਦ ਨਾਲ ਮਜ਼ਬੂਤ ਕੀਤਾ ਜਾ ਚੁੱਕਾ ਹੈ। ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਜਰੂਰ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਡੀ ਐਮ ਸ੍ਰੀ ਵਰੁਣ ਕੁਮਾਰ ਅਤੇ ਹੋਰ ਅਧਿਕਾਰੀ ਮੌਕੇ ਉਤੇ ਹਾਜ਼ਰ ਸਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ