ਸੇਵਾ ਸੰਭਾਲਣ ਮਗਰੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ, ਕਰ'ਤਾ ਵੱਡਾ ਐਲਾਨ
Punjab News: ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

Punjab News: ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਉਸੇ ਤਰੀਕੇ ਹੀ ਲਾਗੂ ਰਹਿਣਗੇ। ਦੱਸ ਦਈਏ ਕਿ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਰਜਕਾਰੀ ਜਥੇਦਾਰ ਦੇ ਤੌਰ 'ਤੇ ਸੇਵਾ ਸੰਭਾਲੀ ਗਈ ਹੈ, ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।
ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਦੀ ਦਸਤਾਰਬੰਦੀ ਵੀ ਕੀਤੀ ਗਈ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਫੈਸਲੇ ਹੋਏ ਹਨ ਉਹ ਫੈਸਲੇ ਇਸੇ ਤਰੀਕੇ ਹੀ ਲਾਗੂ ਰਹਿਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਿਆਰ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੀ ਕਾਇਮ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















