ਪੜਚੋਲ ਕਰੋ

ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਸੀ, ਸਰਵਉੱਚ ਹੈ ਤੇ ਸਰਵਉੱਚ ਰਹੇਹਾ, ਉਸ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ, ਇਹ ਅਕਾਲ ਦਾ ਤਖ਼ਤ ਹੈ। ਇਸ ਮੌਕੇ ਉਨ੍ਹਾਂ ਸਾਬਕਾ ਜਥੇਦਾਰਾਂ ਬਾਬਤ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।

Punjab News: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਹੋਈ ਨਿਯੁਕਤੀ ਤੇ ਦਸਤਾਰਬੰਦੀ ਨੂੰ ਲੈ ਕੇ ਪੰਥ ਅੰਦਰ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮੌਕੇ ਉਨ੍ਹਾਂ ਨੂੰ ਮੁਖ਼ਾਲਫਤ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਸ ਮੌਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਹੱਥ ਜੋੜ ਕੇ ਇਹ ਸੇਵਾ ਛੱਡ ਦਿਆਂਗਾ।

ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਮੈਂ ਆਇਆ ਹਾਂ, ਕੱਲ੍ਹ ਨੂੰ ਮੇਰੀ ਥਾਂ ਕੋਈ ਹੋਰ ਆਵੇਗਾ ਪਰ ਮੈਂ ਇਹ ਸਪੱਸ਼ਟ ਕਰ ਦਿਆਂ ਕਿ ਜਦੋਂ ਪੰਥ ਨੂੰ ਲੱਗਿਆ ਕਿ ਮੈਂ ਸੇਵਾ ਨਹੀਂ ਕਰ ਸਕਦਾਂ ਹਾਂ ਤੇ ਮੇਰੇ ਵਿੱਚ ਕਮੀਆਂ ਨੇ ਤਾਂ ਮੈਂ ਹੱਥ ਜੋੜ ਕੇ ਸੇਵਾ ਛੱਡ ਦਿਆਂਗਾ ਤੇ ਜੋ ਵੀ ਮੇਰੇ ਤੋਂ ਬਾਅਦ ਆਵੇਗਾ ਉਸ ਨੂੰ ਖ਼ੁਦ ਦਸਤਾਰ ਦੇ ਕੇ ਆਵਾਂਗਾ ਕਿਉਂਕਿ ਪਰਿਵਰਤਨ ਕੁਦਰਤ ਦਾ ਨਿਯਮ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਸੀ, ਸਰਵਉੱਚ ਹੈ ਤੇ ਸਰਵਉੱਚ ਰਹੇਹਾ, ਉਸ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ, ਇਹ ਅਕਾਲ ਦਾ ਤਖ਼ਤ ਹੈ। ਇਸ ਮੌਕੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਜੋ ਪਿਛਲੇ ਤਿੰਨ ਜਥੇਦਾਰ ਸਾਹਿਬਾਨ ਅਹਦਿਆਂ ਤੋਂ ਫਾਰਗ ਕੀਤੇ ਗਏ ਹਨ ਕਿ ਉਨ੍ਹਾਂ ਵਿੱਚ ਕੋਈ ਕਮੀਆਂ ਸਨ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ। ਉਹ ਉਨ੍ਹਾਂ ਦਾ ਸਤਿਕਾਰ ਕਰਨਗੇ। 

ਇਸ ਮੌਕੇ ਜਥੇਦਾਰ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਨਹੀਂ ਸਿੱਖ ਪੰਥ ਦੇ ਨੁਮਾਇੰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਪੰਥ ਦੇ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋਣ ਦੀ ਗੱਲ ਕੀਤੀ ਹੈ। ਪੰਥ ਬਹੁਤ ਚੜ੍ਹਦੀ ਕਲਾ ਵਿੱਚ ਹੈ, ਆਤਮਾ ਗ੍ਰੰਥ ਵਿੱਚ ਹੈ ਤੇ ਸਰੀਰ ਵਿੱਚ ਪੰਥ ਹੈ।

ਜ਼ਿਕਰ ਕਰ ਦਈਏ ਕਿ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਇਸ ਮੌਕਸਿੱਖ ਸੰਸਥਾਵਾਂ ਤੇ ਵਿਦਵਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦਸਤਾਰਬੰਦੀ ਵੇਲੇ ਮਰਿਆਦਾ ਦੀ ਉਲੰਘਣਾ ਹੋਈ ਹੈ ਪਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਾ ਕਾਰਜ ਮਰਿਆਦਾ ਮੁਤਾਬਕ ਹੀ ਹੋਇਆ ਹੈ। ਅਜਿਹੇ ਵਿੱਚ ਬਹੁਤ ਸਾਰੀ ਸਿੱਖ ਸੰਗਤ ਸ਼ਸ਼ੋਪੰਜ ਵਿੱਚ ਹੈ ਕਿ ਆਖਰ ਅਸਲੀਅਤ ਕੀ ਹੈ। 

ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਜਾਂ ਕਾਰਜਕਾਰੀ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਸੰਭਾਲ ਦੀ ਵਿਧੀ ਵਿਧਾਨ ਬਾਰੇ ਵਿਸਤਾਰ ਨਾਲ ਦੱਸਿਆ ਹੈ। ਆਓ ਜਾਣਦੇ ਹਾਂ....

1. ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਸਮਾਗਮ ਕਰਨ ਬਾਰੇ ਸੂਚਿਤ ਕੀਤਾ ਜਾਂਦਾ ਹੈ। 

2. ਇਸ ਦੇ ਨਾਲ ਹੀ ਇਸ਼ਤਿਹਾਰਾਂ ਰਾਹੀ ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ। 

3. ਸ੍ਰੀ ਅਕਾਲ ਤਖਤ ਵਿਖੇ ਸਮਾਗਮ ਕੀਤਾ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਨਿਯੁਕਤੀ ਦਾ ਐਲਾਨ ਕਰਦੇ ਹਨ। 

4. ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਨਵ ਨਿਯੁਕਤ ਕੀਤੇ ਗਏ ਜਥੇਦਾਰ ਨੂੰ ਦਸਤਾਰ ਭੇਟ ਕੀਤੀ ਜਾਂਦੀ ਹੈ। ਉਪਰੰਤ ਬਾਕੀ ਤਖਤਾਂ ਦੇ ਜਥੇਦਾਰਾਂ ਵੱਲੋਂ ਦਸਤਾਰਾਂ ਦਿੱਤੀਆਂ ਜਾਂਦੀਆਂ ਹਨ। 

4. ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਉਸ ਤੋਂ ਬਾਅਦ ਬਾਕੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਦਸਤਾਰਾਂ ਭੇਟ ਕਰਦੇ ਹਨ ਤੇ ਨਵ ਨਿਯੁਕਤ ਜਥੇਦਾਰ ਨੂੰ ਮਾਨਤਾ ਦਿੰਦੇ ਹਨ।

5. ਇਸੇ ਤਰ੍ਹਾਂ ਹੋਰ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਮੇਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਜਾਂਦਾ ਹੈ ਤੇ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ। 

ਉਨ੍ਹਾਂ ਕਿਹਾ ਇਸ ਮਾਮਲੇ ਦੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਮਰਿਆਦਾ ਦਾ ਵੱਡਾ ਘਾਣ ਕੀਤਾ ਗਿਆ ਹੈ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget