ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ 'ਚ ਚੀਫ ਵਿਪ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੰਧਵਾ ਨੂੰ ਮਾਨਸਾ ਤੋਂ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੀ ਜਗ੍ਹਾ ਲਾਇਆ ਗਿਆ ਹੈ।
ਇਸ ਤੋਂ ਇਲਾਵਾ ਰੂਪਨਗਰ ਤੋਂ ਆਪ ਵਿਧਾਇਕ ਅਮਰਜੀਤ ਸਿੰਘ ਸੰਧੋਆ ਤੇ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਵੀ ਵਿੱਪ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅਮਰਜੀਤ ਸਿੰਘ ਸੰਧੋਆ ਨੂੰ ਪਿਰਮਲ ਸਿੰਘ ਦੀ ਜਗ੍ਹਾ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਜੇ ਕੁਝ ਦਿਨ ਪਹਿਲਾਂ ਆਪ ਲੀਡਰਸ਼ਿਪ ਵੱਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਹਰਪਾਲ ਚੀਮਾ ਨੂੰ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਪਾਰਟੀ 'ਚ ਆਪਸੀ ਕਾਟੋ-ਕਲੇਸ਼ ਲਗਾਤਾਰ ਜਾਰੀ ਹੈ।