ਸਪੀਕਰ ਸੰਧਵਾਂ ਨੇ ਖੇਡਾਂ ਦੇ ਖੇਤਰ 'ਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦਿ੍ਰੜਤਾ ਨਾਲ ਮਿਹਨਤ ਕਰਨ ਦੀ ਕੀਤੀ ਅਪੀਲ
ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ
Punjab News : ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਕੇਂਦਰੀ ਕਰਮਚਾਰੀਆਂ ਨੂੰ ਦੇ ਸਕਦੇ ਨੇ ਵੱਡਾ ਤੋਹਫਾ, ਕਰ ਸਕਦੀ ਹਨ ਇਹ ਵੱਡਾ ਐਲਾਨ!
ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।
ਇਹ ਵੀ ਪੜ੍ਹੋ : ਗੈਂਗਸਟਰ ਹੈਰੀ ਚੱਠਾ ਤੇ ਲਾਟ ਜੋਲ ਦੇ ਕਹਿਣ ’ਤੇ ਔਰਤ ਕੋਲੋਂ ਮੰਗੀ 5 ਕਰੋੜ ਦੀ ਫਿਰੌਤੀ, ਮੁਲਜ਼ਮ ਨੇ ਖੋਲ੍ਹੇ ਰਾਜ਼
ਗੌਰਤਬਲ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ। ਸ. ਸੰਧਵਾਂ ਨੇ ਕਿਹਾ ਕਿ ਇਨਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨ ਸੂਬੇ ਲਈ ਬਹੁਤ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ । ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।