Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ।  ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। 

 

ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ।

ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

ਇਸੇ ਦੌਰਾਨ ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇੱਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਲੜਕੀ ਦੀ ਮੌਤ ‘ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।

 ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ