ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। 


ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ 'ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।


ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ

ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਵਿੱਢਿਆ ਸੰਘਰਸ਼


ਮਾਲਵੇ ਅੰਦਰ ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦੀ ਫਸਲ ਦਾ ਮੁਆਵਜ਼ਾ ਲੈਣ ਲਈ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ। ਮੁਆਵਜ਼ਾ ਲੈਣ ਲਈ ਕਿਸਾਨ ਛੇ ਮਹੀਨਿਆਂ ਤੋਂ ਸਰਕਾਰੀ ਦਫਤਰਾਂ ਦੇ ਚੱਕਰ ਲਾ ਰਹੇ ਹਨ। ਕਈ ਵਾਰ ਧਰਨੇ ਵੀ ਲਗਾ ਚੁੱਕੇ ਹਨ ਅੱਜ ਫਿਰ ਤਲਵੰਡੀ ਸਾਬੋ ਵਿਖੇ ਅੱਕੇ ਕਿਸਾਨਾਂ ਨੇ ਨਰਮੇ ਦਾ ਮੁਆਵਜ਼ਾ ਲੈਣ ਲਈ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲਾ ਦਿੱਤਾ ਤੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਨਾ ਦਿੱਤੇ ਜਾਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।


ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਕਦੇ ਕੁਦਰਤ ਅਤੇ ਕਦੇ ਸਰਕਾਰ ਦੀ ਬੇਰੁੱਖੀ ਦੀ ਚਲਦੇ ਮੁਸ਼ਿਕਲਾਂ ਨਾਲ ਦੋ ਚਾਰ ਹੋਣਾ ਪੈਦਾ ਹੈ। ਮਾਲਵੇ ਅੰਦਰ ਇਸ ਕਿਸਾਨਾਂ ਦੀ ਗੁਲਾਬੀ ਸੁੰਡੀ ਦੀ ਫਸਲ ਤੇ ਹਮਲੇ ਨੇ ਕਿਸਾਨਾਂ ਦੀ ਨਰਮੇ ਦੀ ਤਬਾਹ ਕਰਕੇ ਰੱਖ ਦਿੱਤੀ ਸੀ। ਜਿਸ ਦਾ ਸੰਘਰਸ਼ ਤੋਂ ਬਾਅਦ ਉਸ ਸਮੇਂ ਕਾਂਗਰਸ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਪਰ ਅਧਿਕਾਰੀਆਂ ਦੀ ਅਣਦੇਖੀ ਤੇ ਲਾਹਪਰਵਾਹੀ ਕਰ ਕੇ ਕਿਸਾਨਾਂ ਨੂੰ ਅਜੇ ਤਕ ਮੁਆਵਜ਼ਾ ਨਹੀ ਮਿਲਿਆ।

ਜਿਸ ਕਰਕੇ ਕਿਸਾਨ ਦਫਤਰਾਂ ਦੇ ਧੱਕੇ ਖਾ ਰਹੇ ਹਨ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੁਪੁਰ ਦੀ ਅਗਵਾਈ ਵਿੱਚ ਕਿਸਾਨਾਂ ਨੇ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲਗਾ ਕੇ ਰੋਸ ਪ੍ਰਦਰਸਨ ਸੁਰੂ ਕਰ ਦਿੱਤਾ। ਕਿਸਾਨਾਂ ਨੇ ਦੱਸਿਆਂ ਕਿ ਉਹਨਾ ਦੇ ਖਾਤੇ ਵਿੱਚ ਪੈਸੇ ਪਾਏ ਜਾ ਰਹੇ ਹਨ ਪਰ ਬਹੁਤ ਸਾਰੇ ਕਿਸਾਨਾ ਦੇ ਖਾਤੇ ਵਿੱਚ ਪੈਸੇ ਨਹੀ ਜਾ ਰਹੇ। ਜਿਸ ਕਰ ਕੇ ਪ੍ਰਸਾਸ਼ਨ ਤੋ ਕਿਸਾਨਾਂ ਨੂੰ ਚੈੱਕ ਦੇਣ ਦੀ ਮੰਗ ਕੀਤੀ ਪਰ ਅਧਿਕਾਰੀ ਉਨ੍ਹਾਂ ਦੀਆਂ ਮੁਸ਼ਿਕਲ ਵੱਲ ਕੋਈ ਧਿਆਨ ਨਹੀ ਦੇ ਰਹੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜਿੰਨਾ ਸਮਾਂ ਕਿਸਾਨਾਂ ਨੂੰ ਮੁਅਵਜ਼ੇ ਦੇ ਚੈਕ ਨਹੀ ਦਿੱਤੇ ਜਾਦੇ ਸੰਘਰਸ਼ ਜਾਰੀ ਰਹੇਗਾ।