Kotakpura News : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਜਦੋਂ ਵੀ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਦਾ ਜਿਆਦਾਤਰ ਸਮਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ ਵਿੱਚ ਹੀ ਬਤੀਤ ਹੁੰਦਾ ਹੈ। ਇਸੇ ਕੜੀ ਤਹਿਤ ਇਸ ਵਾਰ ਉਹ ਅਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਭਾਗਾਂ ਦੇ ਨੁੰਮਾਇੰਦੇ ਵੀ ਹਾਜ਼ਰ ਸਨ, ਤਾਂ ਜੋ ਇਨ੍ਹਾਂ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤਾ ਜਾ ਸਕੇ। ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਕੇ ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗ ਨੂੰ ਸਮਾਂਬੱਧ ਤਰੀਕੇ ਨਾਲ ਇਸ ਦਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ਇਹ ਉੱਦਮ ਅੱਗੇ ਵੀ ਜਾਰੀ ਰਹਿਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਵੇਰੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸ਼ੇਰ ਸਿੰਘ ਵਾਲਾ ਦੇ ਸਿਪਾਹੀ ਸਤਨਾਮ ਸਿੰਘ ਜੋ ਕਿ ਪਿਛਲੇ ਦਿਨੀਂ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜਮਾਨ ਹੋ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਫਿਰੋਜ਼ਪੁਰ 'ਚ 24.5 ਕਰੋੜ ਦੀ ਹੈਰੋਇਨ ਬਰਾਮਦ, ਬੀਐਸਐਫ਼ ਤੇ ਪੁਲਿਸ ਨੇ ਕੀਤਾ ਸਾਂਝਾ ਆਪ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ