Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ ’ਤੇ ਬਲ ਦਿੱਤਾ ਦਿੱਤਾ।

Continues below advertisement


ਅੱਜ ਇਥੇ ਏ.ਜੀ. ਪੰਜਾਬ ਦੇ ਦਫ਼ਤਰ ਵਿਖੇ ਆਡਿਟ ਸਪਤਾਹ ਦੇ ਸਬੰਧ ਵਿੱਚ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਸਰਕਾਰੀ ਖਰਚ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਕਮੇਟੀਆਂ ਅਤੇ ਕੈਗ ਦੀ ਭੂਮਿਕਾ ਨੂੰ ਬਹੁਤ ਜ਼ਿਆਦਾ ਅਹਿਮ ਦੱਸਿਆ ਹੈ।


ਉਨਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਆਡਿਟ ਦੇ ਪੈਰਿਆਂ ਨੂੰ ਨਿਰਧਾਰਤ ਸਮੇਂ ਵਿੱਚ ਨਿਪਟਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਜਿਹੇ ਪੈਰਿਆਂ ਦੇ ਨਿਪਟਾਰੇ ਵਾਸਤੇ ਵਿਭਾਗਾਂ ਦੇ ਮੁਖੀਆਂ ਦੀ ਹਾਜ਼ਰੀ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਆਡਿਟ ਦੇ ਪੈਰਿਆਂ ਦਾ ਨਿਪਟਾਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਦੇ ਭਰੋਸਾ ’ਤੇ ਖਰਾ ਉਤਰਨ ਲਈ ਆਡਿਟ ਦੀ ਪ੍ਰਕਿਰਿਆ ਵਿੱਚ ਸੁਧਾਰ ਜ਼ਰੂਰੀ ਹਨ। ਇਸ ਦੌਰਾਨ ਆਡਿਟ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ  ਦੇ ਮੈਂਬਰ ਵਿਧਾਇਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।


ਸ਼ੁਰੂਆਤ ਵਿੱਚ ਨਾਜ਼ਲੀ ਜੇ. ਸ਼ਾਇਨ, ਅਕਾਊਂਟੈਂਟ ਜਨਰਲ (ਆਡਿਟ), ਪੰਜਾਬ ਨੇ ਵਿਧਾਨ ਸਭਾ ਦੇ ਸਪੀਕਰ ਅਤੇ ਪੰਜਾਬ ਦੀਆਂ ਵਿਧਾਨ ਸਭਾ ਕਮੇਟੀਆਂ ਦੇ ਮੈਂਬਰਾਂ ਦਾ ਦੂਜੇ ਆਡਿਟ ਦਿਵਸ ਮੌਕੇ ਸਵਾਗਤ ਕੀਤਾ। ਉਨਾਂ ਦੱਸਿਆ ਕਿ  ਨੂੰ ਭਾਰਤ ਦੇ ਸੰਵਿਧਾਨ ਦੁਆਰਾ ਜਵਾਬਦੇਹੀ, ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸੇਧ ਦਿੱਤੀ ਗਈ ਹੈ। ਉਸਨੇ ਆਡਿਟ ਟੀਮਾਂ ਦੁਆਰਾ ਕੀਤੇ ਜਾ ਰਹੇ ਆਡਿਟ ਦੀ ਮਹੱਤਤਾ ਬਾਰੇ ਦੱਸਿਆ ਤਾਂ ਜੋ ਸਬੰਧਤ ਦਫਤਰਾਂ ਨੂੰ ਘੱਟੋ-ਘੱਟ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਸ  ਕਿਹਾ ਕਿ ਕੈਗ ਅਤੇ ਵਿਧਾਨਕ ਕਮੇਟੀਆਂ ਜਨਤਕ ਖਰਚਿਆਂ ਅਤੇ ਜਵਾਬਦੇਹੀ ਤੈਅ ਕਰਨ ਲਈ ਸਾਂਝੇ ਤੌਰ ’ਤੇ ਜ਼ਿੰਮੇਵਾਰ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ