ਕੁਲਤਾਰ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ‘ਤੇ ਪ੍ਰਗਟਾਇਆ ਗਹਿਰਾ ਦੁੱਖ
Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸੰਧਵਾਂ
Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan ) ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ( Bir Davinder Singh death ) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਬੀਰ ਦਵਿੰਦਰ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਬੀਰਦਵਿੰਦਰ ਸਿੰਘ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨਾਲ ਸੰਬੰਧਤ ਰਹੇ।
ਇਹ ਵੀ ਪੜ੍ਹੋ : ਸਮਰਾਲਾ 'ਚ ਮੌਜੂਦਾ ਭਾਜਪਾ ਐਮ.ਸੀ. ਦੀ ਨਾਜਾਇਜ਼ ਬਣੀ ਦੁਕਾਨ 'ਤੇ ਚੱਲਿਆ ਪੀਲਾ ਪੰਜਾ
ਇਹ ਵੀ ਪੜ੍ਹੋ : ਗਿੱਦੜਬਾਹਾ 'ਚ ਆੜਤੀਏ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟ ਦੀ ਨਾਕਾਮ ਕੋਸ਼ਿਸ਼ ,ਸੀਸੀਟੀਵੀ ਕੈਮਰੇ 'ਚ ਕੈਦ ਹੋਇਆ ਨੌਜਵਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ