Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨਾਲ ਮੁਲਾਕਾਤ
Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ
![Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨਾਲ ਮੁਲਾਕਾਤ Kultar Singh Sandhwan Meeting with the newly elected IAS/IRS officers related to Punjab Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ ਨਾਲ ਮੁਲਾਕਾਤ](https://feeds.abplive.com/onecms/images/uploaded-images/2023/07/25/5f9604ab28e2aec1bde651258205f4dc1690285079528345_original.jpg?impolicy=abp_cdn&imwidth=1200&height=675)
Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।
ਸੰਧਵਾਂ (Kultar Singh Sandhawan) ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।
ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)