Karamjit Anomal: ਫਰੀਦਕੋਟ 'ਚ ਸਿੰਗਰਾਂ ਨੇ ਲਿਆਂਦੀ ਹਨੇਰੀ, ਹੁਣ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਨੇ ਆਪਣੇ ਯਾਰ ਦੇ ਹੱਕ 'ਚ ਕੀਤਾ ਪ੍ਰਚਾਰ
Karamjit Anomal Rally: ਕਰਮਜੀਤ ਅਨਮੋਲ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨਾਲ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ । ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਵੀ ਕਰਮਜੀਤ
Karamjit Anomal Rally: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਪਾਰਲੀਮੈਂਟ ਵਿੱਚ ਆਪਣੇ ਹਲਕੇ ਦੇ ਕਿਸਾਨਾਂ-ਮਜ਼ਦੂਰਾਂ ਅਤੇ ਵਪਾਰੀ-ਕਾਰੋਬਾਰੀਆਂ ਦੀ ਬੁਲੰਦ ਆਵਾਜ਼ ਬਣਨਗੇ ਅਤੇ ਸਾਰੇ ਵਰਗਾਂ ਦੀ ਆਰਥਿਕ ਖ਼ੁਸ਼ਹਾਲੀ ਲਈ ਦਿਨ ਰਾਤ ਕੰਮ ਕਰਨਗੇ।
ਕਰਮਜੀਤ ਅਨਮੋਲ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨਾਲ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ । ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਵੀ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਡਟੇ ਹੋਏ ਸਨ।
ਕਰਮਜੀਤ ਅਨਮੋਲ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪੰਜਾਬ ਦੇ ਅੰਨਦਾਤਾ ਅਤੇ ਖੇਤੀਬਾੜੀ ‘ਤੇ ਨਿਰਭਰ ਵਪਾਰ-ਕਾਰੋਬਾਰ ਨੂੰ ਬੁਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਨਾ ਕਿਸਾਨ, ਮਜ਼ਦੂਰ ਦੀ ਹੋਈ ਹੈ, ਨਾ ਸਰਹੱਦਾਂ ਤੇ ਰਾਖੀ ਕਰ ਰਹੇ ਜਵਾਨਾਂ ਦੀ ਹੋਈ ਹੈ ਅਤੇ ਨਾ ਹੀ ਦੁਕਾਨਾਂ ਭਾਵ ਆਮ ਵਪਾਰੀ-ਕਾਰੋਬਾਰੀਆਂ ਦੀ ਹੋਈ ਹੈ।
ਮੋਦੀ ਜੀ ਚੰਦ ਕਾਰਪੋਰੇਟ ਘਰਾਣਿਆ ਦੀ ਸੇਵਾ ਵਿੱਚ ਹੀ ਰਹੇ। ਜੇਕਰ ਤੀਸਰੀ ਵਾਰ ਮੋਦੀ ਸਰਕਾਰ ਸੱਤਾ ਵਿੱਚ ਆ ਗਈ ਤਾਂ ਕਿਸਾਨਾਂ-ਮਜ਼ਦੂਰਾਂ, ਨੌਕਰੀ ਪੇਸ਼ਾ ਲੋਕਾਂ ਦੇ ਨਾਲ-ਨਾਲ ਸਭ ਤੋਂ ਵੱਡਾ ਆਰਥਿਕ ਨੁਕਸਾਨ ਕਾਰੋਬਾਰੀ-ਵਪਾਰੀਆਂ ਖ਼ਾਸ ਕਰਕੇ ਛੋਟੇ ਦੁਕਾਨਦਾਰਾਂ ਅਤੇ ਫੜੀ ਰੇੜੀ ਵਾਲਿਆਂ ਦਾ ਹੋਵੇਗਾ। ਇਸ ਲਈ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨੇ ਬਹੁਤ ਹੀ ਜ਼ਰੂਰੀ ਹਨ, ਕਿਉਂਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੀ ਮੋਦੀ-ਸ਼ਾਹ ਦੀ ਜੋੜੀ ਨੂੰ ਰੋਕ ਸਕਦੀ ਹੈ।
ਕਰਮਜੀਤ ਅਨਮੋਲ ਨੇ ਵਾਅਦਾ ਕੀਤਾ ਕਿ ਉਹ ਮੈਂਬਰ ਪਾਰਲੀਮੈਂਟ ਬਣ ਕੇ ਸਭ ਤੋਂ ਪਹਿਲਾਂ ਫ਼ਰੀਦਕੋਟ ਲੋਕ ਸਭਾ ਹਲਕੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣਗੇ। ਹਲਕੇ ਵਿੱਚ ਵੱਡੇ ਪੱਧਰ ‘ਤੇ ਇੰਡਸਟਰੀ ਖ਼ਾਸ ਕਰਕੇ ਫੂਡ ਪ੍ਰੋਸੈਸਿੰਗ ਇੰਡਸਟਰੀ ਲੈ ਕੇ ਆਉਣਗੇ। ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟ ਯੂਨੀਵਰਸਿਟੀ ਅਤੇ ਸੈਂਟਰ ਖੋਲ੍ਹਣਗੇ। ਪਿੰਡਾਂ ਦੇ ਯੂਥ ਕਲੱਬਾਂ ਨੂੰ ਤਕੜਾ ਕਰਨਗੇ ਅਤੇ ਪੂਰੇ ਹਲਕੇ ਵਿੱਚ ਪੇਸ਼ੇਵਾਰ ਖੇਡਾਂ ਲਈ ਵਧੀਆ ਕੋਚ ਅਤੇ ਲੋੜੀਂਦੇ ਸਟੇਡੀਅਮ ਬਣਾਉਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial