Punjab News: ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਟੈਕਸ ਤੋਂ ਮਿਲੇ ਪੈਸੇ ਦੀ ਦੁਰਵਰਤੋਂ ਨਾ ਕਰਨ ਦੀ ਹਦਾਇਤ ਕੀਤੀ ਹੈ। ਕੁਮਾਰ ਵਿਸ਼ਵਾਸ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਆਪਣੀ ਪੱਗ ਦਾ ਸਤਿਕਾਰ ਕਰਨਾ ਚਾਹੀਦਾ ਹੈ।


ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਤੇਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, “ਪਿਆਰੇ ਛੋਟੇ ਵੀਰ ਖੁਦਦਾਰ ਪੰਜਾਬ ਨੇ 300 ਸਾਲਾਂ ਵਿੱਚ ਕਦੇ ਵੀ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਨਹੀਂ ਦਿੱਤਾ। ਪੰਜਾਬ ਨੇ ਤਾਜ ਤੁਹਾਡੀ ਪੱਗ ਨੂੰ ਸੌਂਪਿਆ ਹੈ ਨਾ ਕਿ ਕਿਸੇ ਬੌਣੇ ਦੁਰਯੋਧਨ ਨੂੰ। ਪੰਜਾਬ ਦੇ ਲੋਕਾਂ ਤੇ ਉਨ੍ਹਾਂ ਦੀ ਪੁਲਿਸ ਦੇ ਟੈਕਸ ਦੇ ਪੈਸੇ ਦਾ ਅਪਮਾਨ ਨਾ ਕਰੋ। ਪੱਗੜੀ ਸੰਭਾਲ ਜੱਟਾ।"






ਗ੍ਰਿਫਤਾਰੀ 'ਤੇ ਲੱਗੀ ਹੈ ਰੋਕ


ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਜਵਾਨ ਦਿੱਲੀ ਵਿੱਚ ਭਾਜਪਾ ਦੇ ਬੁਲਾਰੇ ਤੇਜਿੰਦਰ ਪਾਲ ਬੱਗਾ ਦੇ ਘਰ ਪਹੁੰਚੇ। ਇਸ ਤੋਂ ਬਾਅਦ ਤੇਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਦੀ ਖ਼ਬਰ ਸਾਹਮਣੇ ਆਈ। ਕਰੀਬ 40 ਦਿਨ ਪਹਿਲਾਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਬਾਰੇ ਵਿਵਾਦਤ ਬਿਆਨ ਦੇਣ ਦੇ ਦੋਸ਼ 'ਚ ਤਜਿੰਦਰ ਪਾਲ ਬੱਗਾ 'ਤੇ ਪੰਜਾਬ 'ਚ ਐਫਆਈਆਰ ਦਰਜ ਕੀਤੀ ਗਈ ਸੀ।


ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਵੀ ਪੰਜਾਬ ਪੁਲਿਸ ਦੇ ਨਿਸ਼ਾਨੇ 'ਤੇ ਹਨ। ਪਿਛਲੇ ਮਹੀਨੇ ਕੁਮਾਰ ਵਿਸ਼ਵਾਸ ਖਿਲਾਫ ਅਰਵਿੰਦ ਕੇਜਰੀਵਾਲ ਖਿਲਾਫ ਝੂਠੇ ਬਿਆਨ ਦੇਣ ਦੇ ਦੋਸ਼ 'ਚ ਐੱਫਆਈਆਰ ਦਰਜ ਕੀਤੀ ਗਈ। ਪਰ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ।


ਇਹ ਵੀ ਪੜ੍ਹੋ