ਚੰਡੀਗੜ੍ਹ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਜ਼ਰੀਏ ਆਪਣੇ ਵਿਰੋਧੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਨਾਲ ਟਕਰਾਉਣ ਦੀ ਕੋਸ਼ਿਸ਼ ਕਰਨਗੇ, ਉਹ ਚਕਨਾ-ਚੂਰ ਹੋ ਜਾਣਗੇ। ਆਈਜੀ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਨਿਸ਼ਾਨੇ ਲਾਏ ਹਨ। ਇਸ ਕੰਮ ਲਈ ਉਨ੍ਹਾਂ ਇੱਕ ਹਿੰਦੀ ਭਾਸ਼ੀ ਸ਼ੇਅਰ ਦਾ ਇਸਤੇਮਾਲ ਕੀਤਾ ਹੈ।


ਆਪਣੀ ਫੇਸਬੁੱਕ ਪੋਸਟ ਵਿੱਚ ਆਈਜੀ ਨੇ ਲਿਖਿਆ-


ਸੀਸ਼ੇ ਕੇ ਘਰੋਂ ਮੇਂ ਰਹਿ ਕੇ,
ਛੁਪ ਛੁਪ ਕੇ ਪੱਥਰ ਚਲਾਤੇ ਹੋ।
ਜਿਸ ਦਿਨ ਮੈਂ ਟਕਰਾ ਗਿਆ,
ਤੁਮ ਚਕਨਾਚੂਰ ਹੋ ਜਾਵੋਗੇ ।


ਦੱਸ ਦੇਈਏ ਕੁਝ ਦਿਨ ਪਹਿਲਾਂ ਅਕਾਲੀ ਆਗੂਆਂ ਨੇ ਉਨ੍ਹਾਂ ਨੂੰ ਘੇਰਿਆ ਸੀ। ਇਸ ਤੋਂ ਥੋੜ੍ਹੇ ਦਿਨ ਬਾਅਦ ਹੀ ਆਈਜੀ ਦਾ ਇਹ ਅੰਦਾਜ਼ ਸਾਹਮਣੇ ਆਇਆ ਹੈ। ਅਕਾਲੀ ਦਲ ਨੇ ਉਨ੍ਹਾਂ 'ਤੇ ਕਾਂਗਰਸੀ ਹੋਣ ਦੇ ਇਲਜ਼ਾਮ ਲਾਏ ਸੀ।