ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ 'ਤੇ ਵੱਡਾ ਇਲਜ਼ਾਮ, ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ VVIP ਡਿਊਟੀ ਤੇ ਲੱਗੀ ਹੋਈ ਹੈ। ਬਿਸ਼ਨੋਈ ਦੇ ਰਿਮਾਂਡ ਦੌਰਾਨ ਤੇ ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਨੂੰ ਅੰਮ੍ਰਿਤਸਰ ਵਿਚ ਜਿਸ ਤਰ੍ਹਾਂ ਦਾ ਟ੍ਰੀਟਮੈਂਟ ਦਿੱਤਾ ਗਿਆ ਹੈ, ਉਹ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਈ ਹੈ, ਇਸ ’ਤੇ ਜਦੋਂ ਉਸ ਨੂੰ ਅੰਮ੍ਰਿਤਸਰ ਲਿਆਂਦਾ ਜਾਣਾ ਸੀ ਤਾਂ ਸ਼ਹਿਰ ਵਿਚ ਕੁੱਝ ਪੁਲਿਸ ਮੁਲਾਜ਼ਮਾਂ ਨੇ VVIP ਡਿਊਟੀ ਦਾ ਟੈਗ ਲਗਾਇਆ ਹੋਇਆ ਸੀ। ਪੁਲਿਸ ਇਕ ਖਤਰਨਾਕ ਗੈਂਗਸਟਰ ਨੂੰ ਗਲੈਮਰਸ ਬਣਾ ਰਹੀ ਹੈ।ਜਿਸ ਨਾਲ ਨੌਜਵਾਨਾਂ ਵਿਚ ਗ਼ਲਤ ਸੰਦੇਸ਼ ਜਾਂਦਾ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :