ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਦੇਰੀ ਲਈ ਕੁੰਵਰ ਵਿਜੇ ਪ੍ਰਤਾਪ ਜ਼ਿੰਮੇਵਾਰ- ਮਨੀਸ਼ ਤਿਵਾੜੀ
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਮਨੀਸ਼ ਤਿਵਾਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਦੇ ਮੁੱਦੇ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਕਾਲੀ ਦਲ ਅਤੇ ਬਸਪਾ ਨੂੰ ਵੀ ਨਿਸ਼ਾਨੇ 'ਤੇ ਲਿਆ।
ਲੁਧਿਆਣਾ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਜਿੱਥੇ ਪੇਗਾਸਸ ਮਾਮਲੇ ਨੂੰ ਲੈ ਕੇ ਪਾਰਲੀਮੈਂਟ ਨਾ ਚੱਲਣ ਵਾਸਤੇ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ 'ਤੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਵਿਅਕਤੀਗਤ ਨਿੱਜਤਾ ਨੂੰ ਲੈ ਕੇ ਫ਼ੈਸਲਾ ਦਿੱਤਾ ਹੋਇਆ ਹੈ, ਲੇਕਿਨ ਕੇਂਦਰ ਸਰਕਾਰ ਲੋਕਾਂ ਦੀ ਵਿਅਕਤੀਗਤ ਨਿੱਜਤਾ ਦਾ ਹਨਨ ਕਰ ਰਹੀ ਹੈ। ਉੱਥੇ ਹੀ ਉਹ ਖੇਤੀ ਕਾਨੂੰਨਾਂ ਅਤੇ ਕੋਵਿਡ ਮਹਾਂਮਾਰੀ ਨੂੰ ਲੈ ਕੇ ਵੀ ਕੇਂਦਰ 'ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਖ਼ਿਲਾਫ਼ ਸਾਰੇ ਵਿਰੋਧੀ ਧਿਰ ਇਕਜੁੱਟ ਹਨ ਅਤੇ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਮਨੀਸ਼ ਤਿਵਾਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਦੇ ਮੁੱਦੇ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਕਾਲੀ ਦਲ ਅਤੇ ਬਸਪਾ ਨੂੰ ਵੀ ਨਿਸ਼ਾਨੇ 'ਤੇ ਲਿਆ।
ਕੁਵੰਰ ਵਿਜੇ ਪ੍ਰਤਾਪ 'ਤੇ ਇਲਜ਼ਾਮ
ਬੇਅਦਬੀ ਦੇ ਮਾਮਲੇ 'ਤੇ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਐਸਆਈਟੀ ਦੀ ਰਿਪੋਰਟ ਖ਼ਾਸ ਤੌਰ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਜ਼ਿੰਮੇਵਾਰ ਹਨ। ਜਿਨ੍ਹਾਂ ਨੂੰ ਲੈ ਕੇ ਹਾਈ ਕੋਰਟ ਨੇ ਉਨ੍ਹਾਂ ਤੇ ਵਿਅਕਤੀਗਤ ਕੁਮੈਂਟ ਵੀ ਕੀਤੇ ਹਨ। ਜੇਕਰ ਕੁੰਵਰ ਵਿਜੇ ਪ੍ਰਤਾਪ ਇੰਨੇ ਹੀ ਪਾਕ ਸਾਫ਼ ਹੁੰਦੇ, ਤਾਂ ਕਿਉਂ ਉਹ ਸੁਪਰੀਮ ਕੋਰਟ ਨਹੀਂ ਗਏ। ਜਿਨ੍ਹਾਂ ਕਾਰਨ ਸਰਕਾਰ ਨੂੰ ਵੀ ਬਦਨਾਮੀ ਝੱਲਣੀ ਪਈ।
ਖੇਤੀ ਕਾਨੂੰਨਾਂ ਦੀ ਜ਼ਿੰਮੇਵਾਰੀ ਪਾਈ ਹਰਸਿਮਰਤ ਕੌਰ ਬਾਦਲ ਸਿਰ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਹਾ ਕਿ ਜੇਕਰ ਹਰਸਿਮਰਤ ਕੌਰ ਬਾਦਲ ਆਰਡੀਨੈਂਸਾਂ ਵੇਲੇ ਹੀ ਕੈਬਨਿਟ ਤੋਂ ਪਿੱਛੇ ਹੱਟ ਜਾਂਦੀ ਤਾਂ ਅੱਜ ਇਹ ਨੌਬਤ ਪੈਦਾ ਹੀ ਨਾ ਹੁੰਦੀ। ਜਿਨ੍ਹਾਂ ਹਾਲਾਤਾਂ ਕਾਰਨ ਕਿਸਾਨ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰਨ ਲਈ ਮਜਬੂਰ ਹਨ।
ਇਸੇ ਤਰ੍ਹਾਂ ਐਮ.ਪੀ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਬਾਦਲ ਵਿਚਾਲੇ ਹੋਈ ਤਕਰਾਰ ਦੇ ਮਾਮਲੇ 'ਚ ਉਨ੍ਹਾਂ ਨੇ ਕੁਝ ਵੀ ਟਿੱਪਣੀ ਕਰਨ ਤੋਂ ਮਨ੍ਹਾ ਕਰ ਦਿੱਤਾ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚਲ ਰਹੀ ਕੋਲਡ ਵਾਰ 'ਤੇ ਉਨ੍ਹਾਂ ਮੀਡੀਆ ਨੂੰ ਸਫ਼ਾਈ ਦਿੰਦਿਆਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ। ਉਹ ਦੋਵੇਂ ਮਿਲਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਤਿਆਰੀਆਂ 'ਚ ਰੁਝੇ ਹਨ।
ਇਹ ਵੀ ਪੜ੍ਹੋ: ਭੇਦਭਰੇ ਹਾਲਾਤਾਂ ਵਿਚ ਹੋਈ ਮਜਦੂਰ ਦੀ ਮੌਤ, ਪਰਿਵਾਰ ਨਾ ਲਾਏ ਕੁਟਮਾਰ ਦੇ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904