ਪਾਰਟੀ ਚੋਂ ਕੱਢੇ ਜਾਣੋ ਮਗਰੋਂ ਕੁੰਵਰ ਵਿਜੇ ਪ੍ਰਤਾਪ ਦਾ ਆਇਆ ਪਹਿਲਾ ਬਿਆਨ, ਕਿਹਾ- ਕਬੀਰ ਜਿਸੁ ਮਰਨੇ ਤੇ ਜਗੁ ਡਰੇ....
ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸਲ ਮੀਡੀਆ ਉੱਤੇ ਇੱਕ ਬਿਆਨ ਸਾਂਝਾ ਕੀਤਾ ਹੈ।

Punjab News: ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ 'ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੇ ਵਿਰੁੱਧ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸਲ ਮੀਡੀਆ ਉੱਤੇ ਇੱਕ ਬਿਆਨ ਸਾਂਝਾ ਕੀਤਾ ਹੈ।
ਦਰਅਸਲ, ਕੁੰਵਰ ਵਿਜੇ ਪ੍ਰਤਾਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, "ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ", ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਬਿਆਨ ਸਾਂਝਾ ਕੀਤਾ ਗਿਆ ਹੈ।
"ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ"
— Kunwar Vijay Pratap Singh (@Kvijaypratap) June 29, 2025
ਇਸ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਵਿਜੇ ਪ੍ਰਤਾਪ ਸਿੰਘ ਵਿਰੁੱਧ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Akali dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬਿਆਨ ਦਿੱਤਾ ਸੀ।
ਸਾਲ 2022 ਵਿੱਚ 'ਆਪ' ਦੀ ਟਿਕਟ 'ਤੇ ਜਿੱਤਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਵਿਚਾਰ ਪਾਰਟੀ ਨਾਲ ਮੇਲ ਨਹੀਂ ਖਾਂਦੇ ਸਨ। ਭਾਵੇਂ ਉਹ ਬਰਗਾੜੀ ਗੋਲੀਬਾਰੀ ਘਟਨਾ ਹੋਵੇ ਜਾਂ 'ਆਪ' ਦੇ ਹੋਰ ਫੈਸਲੇ। ਇੰਨਾ ਹੀ ਨਹੀਂ, ਉਹ ਅੰਮ੍ਰਿਤਸਰ ਵਿੱਚ 'ਆਪ' ਦੇ ਪ੍ਰੋਗਰਾਮਾਂ ਵਿੱਚ ਵੀ ਨਹੀਂ ਦੇਖੇ ਗਏ। ਉਨ੍ਹਾਂ ਨੇ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਚੋਣ ਲੜੀ
ਵਿਧਾਇਕ ਬਣਦੇ ਹੀ ਦਿਸਣ ਲੱਗੇ ਸੀ ਵਿਰੋਧੀ ਸੁਰ
ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਾਰਾਜ਼ਗੀ ਅਤੇ ਪਾਰਟੀ ਤੋਂ ਦੂਰੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਤੁਰੰਤ ਬਾਅਦ ਦਿਖਾਈ ਦੇਣ ਲੱਗੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ 2022 ਵਿੱਚ 2 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ 'ਤੇ ਸਵਾਲ ਉਠਾਏ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਥੋੜ੍ਹੀ ਦੇਰ ਬਾਅਦ ਉਸ ਪੋਸਟ ਨੂੰ ਵੀ ਐਡਿਟ ਕੀਤਾ।
ਵਿਜੇ ਪ੍ਰਤਾਪ ਨੇ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਅਤੇ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਕਰਨ 'ਤੇ ਸਵਾਲ ਉਠਾਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਦੋਵੇਂ ਵੱਡੇ ਰਾਜਨੀਤਿਕ ਪਰਿਵਾਰਾਂ ਦੇ ਹੱਕ ਵਿੱਚ ਸਨ। ਇਹ ਦੋਵੇਂ ਅਧਿਕਾਰੀ ਬਰਗਾੜੀ-ਬਹਿਬਲ-ਕੋਟ ਕਪੂਰਾ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਲਈ ਜ਼ਿੰਮੇਵਾਰ ਸਨ।
2023 ਵਿੱਚ ਬਰਗਾੜੀ ਗੋਲੀਬਾਰੀ ਘਟਨਾ 'ਤੇ ਵਿਰੋਧ
ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਗੋਲੀਬਾਰੀ ਘਟਨਾ ਦੀ ਜਾਂਚ ਕੀਤੀ ਹੈ। ਉਹ ਆਈਜੀ ਰਹਿੰਦੇ ਹੋਏ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਸਨ। ਉਨ੍ਹਾਂ ਨੇ ਮਾਨ ਸਰਕਾਰ 'ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਇੱਛਾ ਸ਼ਕਤੀ ਨਾ ਦਿਖਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕੀਤੀ, ਪਰ 'ਆਪ' ਸਰਕਾਰ ਤੋਂ ਨਾਖੁਸ਼ ਵੀ ਦਿਖਾਈ ਦਿੱਤੇ।






















