Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੇ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਅਸੈਂਬਲੀ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੀਤੀ ਹੈ।


ਸੰਧਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਨੂੰ ਮਿਲ ਗਿਆ ਹੈ, ਜਿਸ ਨੂੰ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੈਸੇ ਵੀ ਕਮੇਟੀ ਦਾ ਕੰਮ ਫਰਵਰੀ ਵਿੱਚ ਖਤਮ ਹੋਣ ਵਾਲਾ ਸੀ।


ਇਹ ਵੀ ਪੜ੍ਹੋ: 'ਜਦ ਤੱਕ ਫਲਾਈਟ ਦੇ Crew Members ਨਹੀਂ ਪਰੋਸਣਗੇ , ਉਦੋਂ ਤਕ ਸ਼ਰਾਬ ਨਹੀਂ ਪੀ ਸਕਦੇ', ਪਿਸ਼ਾਬ ਕਾਂਡ ਤੋਂ ਬਾਅਦ ਏਅਰ ਇੰਡੀਆ ਨੇ ਬਦਲੇ ਨਿਯਮ


ਸੰਧਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੀ ਕੋਈ ਨਰਾਜ਼ਗੀ ਨਹੀਂ ਹੈ। ਜੇਕਰ ਅਜਿਹਾ ਹੈ ਤਾਂ ਉਹ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ 'ਤੇ ਕੰਮ ਚੱਲ ਰਿਹਾ ਹੈ। ਇਸ ਬਾਰੇ ਮੰਗਲਵਾਰ ਨੂੰ ਮੀਟਿੰਗ ਬੁਲਾਈ ਗਈ ਸੀ ਜਿਸ ਵਿੱਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋਈ ਪਰ ਅਜੇ ਤੱਕ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ।


ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਮਨਜ਼ੂਰ ਹੁੰਦਾ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਜੇਕਰ ਅਸਤੀਫਾ ਮਨਜ਼ੂਰ ਨਹੀਂ ਹੁੰਦਾ ਤਾਂ ਕਿ ਕੁੰਵਰ ਵਿਜੇ ਪ੍ਰਤਾਪ ਫਿਰ ਵੀ ਅਸਤੀਫਾ ਦੇਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।