Kunwar Vijay Pratap Singh: ਅਕਤੂਬਰ 2015 'ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿੱਚ ਹੋਏ ਗੋਲੀਕਾਂਡ ਮਾਮਲੇ 'ਤੇ ਹਾਲੇ ਤੱਕ ਇਨਸਾਫ਼ ਨਹੀਂ ਮਿਲ ਸਕਿਆ। ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਇਸ ਮੁੱਦੇ 'ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। 


 ਆਪ' ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਮੰਗ ਕੀਤੀ ਕਿ ਸਾਲ 2015 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ, ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਸਣੇ ਹੋਰ ਮੁੱਦਿਆਂ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਮੈਂ ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਸਾਹਬ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ  ਅਤੇ ਤਿੰਨ ਜਰੂਰੀ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਵਿਧਾਨ ਸਭਾ ਦੀਆਂ ਤਿੰਨ ਵਿਸ਼ੇਸ਼ ਬੈਠਕਾਂ ਬੁਲਾਉਣ ਦੀ ਲਿਖਤੀ ਰੂਪ ਵਿੱਚ ਬੇਨਤੀ ਕੀਤੀ ।



ਇਹ ਮੁੱਦੇ ਹਨ: 


1. ਬਰਗਾੜੀ, ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ; ਜਿਨ੍ਹਾਂ ਵਿੱਚ ਹਾਲ ਦੇ ਘਟਨਾਕ੍ਰਮ ਜਿਵੇਂ ਕਿ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮੁਕੱਦਮੇ ਨੂੰ ਤਬਦੀਲ ਕੀਤਾ ਗਿਆ ਹੈ।


2. ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨ, ਖੇਤੀ ਕਰਜ਼ਾ ਅਤੇ ਹੋਰ ਜੁੜੇ ਮੁੱਦੇ।


3. ਅੰਮ੍ਰਿਤਸਰ ਸ਼ਹਿਰ ਦਾ ਸੀਵਰੇਜ ਓਵਰਫਲੋਅ, ਗੰਦਾ ਪਾਣੀ ਅਤੇ ਕੂੜਾ ਚੁੱਕਣ ਦੇ ਮੁੱਦੇ ਅਤੇ ਅੰਮ੍ਰਿਤਸਰ ਨਗਰ ਨਿਗਮ ਦੀ ਪੂਰਨ ਵਿਫਲਤਾ।
 
ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਨੇ ਨਿੱਜੀ ਤੌਰ 'ਤੇ ਸਪੀਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਆਪਣੀ ਮੰਗ ਰੱਖੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਇਨ੍ਹਾਂ ਮੁੱਦਿਆਂ ਨੂੰ ਉਠਾਉਣ ਲਈ ਘੱਟੋ-ਘੱਟ 40 ਮਿੰਟ ਦਾ ਸਮਾਂ ਦੇਣ ਦੀ ਵੀ ਅਪੀਲ ਕੀਤੀ ਹੈ। ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ 'ਤੇ ਸਤੰਬਰ 2018 `ਚ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2015 'ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੇ ਬੇਅਦਬੀ ਕਾਂਡ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial