ਪੜਚੋਲ ਕਰੋ

ਹੁਣ ਅਕਾਲੀ ਲੀਡਰਾਂ ਨਾਲ ਦੋ ਹੱਥ ਕਰਨਗੇ ਕੁੰਵਰ ਵਿਜੈ ਪ੍ਰਤਾਪ ?

ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਕਾਲੀ ਲੀਡਰਾਂ ਖਿਲਾਫ ਕਾਨੂੰਨੀ ਲੜਾਈ ਲੜਨ ਦੀ ਤਿਆਰੀ ਕਰ ਰਹੇ ਹਨ। ਉਹ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਉਨ੍ਹਾਂ ਉੱਪਰ ਇਲਜ਼ਾਮ ਲਾਉਣ ਵਾਲੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਜਾਜ਼ਤ ਮੰਗੀ ਹੈ।

ਚੰਡੀਗੜ੍ਹ: ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਕਾਲੀ ਲੀਡਰਾਂ ਖਿਲਾਫ ਕਾਨੂੰਨੀ ਲੜਾਈ ਲੜਨ ਦੀ ਤਿਆਰੀ ਕਰ ਰਹੇ ਹਨ। ਉਹ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਉਨ੍ਹਾਂ ਉੱਪਰ ਇਲਜ਼ਾਮ ਲਾਉਣ ਵਾਲੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਜਾਜ਼ਤ ਮੰਗੀ ਹੈ। ਯਾਦ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਹਨ। ਉਹ ਹੀ ਸਭ ਤੋਂ ਸਰਗਰਮੀ ਨਾਲ ਜਾਂਚ ਕਰ ਰਹੇ ਹਨ। ਇਸ ਕੇਸ ਵਿੱਚ ਕਈ ਸੀਨੀਅਰ ਪੁਲਿਸ ਅਫਸਰ ਸਲਾਖਾਂ ਪਿੱਛੇ ਹਨ ਤੇ ਜਾਂਚ ਦਾ ਰੁਖ ਅਕਾਲੀ ਦਲ ਵੱਲ ਪਹੁੰਚ ਗਿਆ ਹੈ। ਇਸ ਕਰਕੇ ਅਕਾਲੀ ਲੀਡਰ ਇਸ ਅਫਸਰ ਤੋਂ ਕਾਫੀ ਔਖੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿਹਾ ਹੈ ਕਿ ਅਕਾਲੀ ਦਲ ਦੇ ਦੋ ਸਾਬਕਾ ਮੰਤਰੀਆਂ ਨੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਕੇ ਨਾ ਸਿਰਫ਼ ਅਕਸ ਖ਼ਰਾਬ ਕੀਤਾ ਬਲਕਿ ਜਾਂਚ ਦੇ ਕੰਮ ਵਿੱਚ ਵੀ ਵਿਘਨ ਪਾਇਆ ਹੈ। ਇਸ ਬਾਰੇ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਬਕਾਇਦਾ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਹੈ ਕਿ ਉਨ੍ਹਾਂ ‘ਸਿਟ’ ਦਾ ਮੈਂਬਰ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ 'ਤੇ ਗੰਭੀਰ ਇਲਜ਼ਾਮ ਲਾਉਂਦਿਆਂ ਦਾਅਵਾ ਕੀਤਾ ਸੀ ਕਿ ਉਹ ਕਾਂਗਰਸ ਦੇ ਇਸ਼ਾਰੇ 'ਤੇ ਅਕਾਲੀ ਲੀਡਰਾਂ ਨੂੰ ਘੇਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਇੱਕ ਅਫਸਰ ਵਜੋਂ ਨਹੀਂ ਸਗੋਂ ਕਾਂਗਰਸ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ। ਅਕਾਲੀ ਦਲ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਵੀ ਕੀਤੀ ਸੀ ਜਿਸ ਮਗਰੋਂ ਲੋਕ ਸਭਾ ਚੋਣਾਂ ਦੌਰਾਨ ਕੁੰਵਰ ਵਿਜੈ ਪ੍ਰਤਾਪ ਨੂੰ ਸਿੱਟ ਤੋਂ ਲਾਂਭੇ ਕਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget