ਚੰਡੀਗੜ੍ਹ: ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਕਾਲੀ ਲੀਡਰਾਂ ਖਿਲਾਫ ਕਾਨੂੰਨੀ ਲੜਾਈ ਲੜਨ ਦੀ ਤਿਆਰੀ ਕਰ ਰਹੇ ਹਨ। ਉਹ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਉਨ੍ਹਾਂ ਉੱਪਰ ਇਲਜ਼ਾਮ ਲਾਉਣ ਵਾਲੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਜਾਜ਼ਤ ਮੰਗੀ ਹੈ।
ਯਾਦ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਹਨ। ਉਹ ਹੀ ਸਭ ਤੋਂ ਸਰਗਰਮੀ ਨਾਲ ਜਾਂਚ ਕਰ ਰਹੇ ਹਨ। ਇਸ ਕੇਸ ਵਿੱਚ ਕਈ ਸੀਨੀਅਰ ਪੁਲਿਸ ਅਫਸਰ ਸਲਾਖਾਂ ਪਿੱਛੇ ਹਨ ਤੇ ਜਾਂਚ ਦਾ ਰੁਖ ਅਕਾਲੀ ਦਲ ਵੱਲ ਪਹੁੰਚ ਗਿਆ ਹੈ। ਇਸ ਕਰਕੇ ਅਕਾਲੀ ਲੀਡਰ ਇਸ ਅਫਸਰ ਤੋਂ ਕਾਫੀ ਔਖੇ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿਹਾ ਹੈ ਕਿ ਅਕਾਲੀ ਦਲ ਦੇ ਦੋ ਸਾਬਕਾ ਮੰਤਰੀਆਂ ਨੇ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਕੇ ਨਾ ਸਿਰਫ਼ ਅਕਸ ਖ਼ਰਾਬ ਕੀਤਾ ਬਲਕਿ ਜਾਂਚ ਦੇ ਕੰਮ ਵਿੱਚ ਵੀ ਵਿਘਨ ਪਾਇਆ ਹੈ। ਇਸ ਬਾਰੇ ਕੁੰਵਰ ਵਿਜੈ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਬਕਾਇਦਾ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਹੈ ਕਿ ਉਨ੍ਹਾਂ ‘ਸਿਟ’ ਦਾ ਮੈਂਬਰ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ 'ਤੇ ਗੰਭੀਰ ਇਲਜ਼ਾਮ ਲਾਉਂਦਿਆਂ ਦਾਅਵਾ ਕੀਤਾ ਸੀ ਕਿ ਉਹ ਕਾਂਗਰਸ ਦੇ ਇਸ਼ਾਰੇ 'ਤੇ ਅਕਾਲੀ ਲੀਡਰਾਂ ਨੂੰ ਘੇਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਇੱਕ ਅਫਸਰ ਵਜੋਂ ਨਹੀਂ ਸਗੋਂ ਕਾਂਗਰਸ ਦੇ ਵਰਕਰ ਵਾਂਗ ਕੰਮ ਕਰ ਰਹੇ ਹਨ। ਅਕਾਲੀ ਦਲ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਵੀ ਕੀਤੀ ਸੀ ਜਿਸ ਮਗਰੋਂ ਲੋਕ ਸਭਾ ਚੋਣਾਂ ਦੌਰਾਨ ਕੁੰਵਰ ਵਿਜੈ ਪ੍ਰਤਾਪ ਨੂੰ ਸਿੱਟ ਤੋਂ ਲਾਂਭੇ ਕਰ ਦਿੱਤਾ ਗਿਆ ਸੀ।
ਹੁਣ ਅਕਾਲੀ ਲੀਡਰਾਂ ਨਾਲ ਦੋ ਹੱਥ ਕਰਨਗੇ ਕੁੰਵਰ ਵਿਜੈ ਪ੍ਰਤਾਪ ?
ਏਬੀਪੀ ਸਾਂਝਾ
Updated at:
19 Sep 2019 12:56 PM (IST)
ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਕਾਲੀ ਲੀਡਰਾਂ ਖਿਲਾਫ ਕਾਨੂੰਨੀ ਲੜਾਈ ਲੜਨ ਦੀ ਤਿਆਰੀ ਕਰ ਰਹੇ ਹਨ। ਉਹ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਉਨ੍ਹਾਂ ਉੱਪਰ ਇਲਜ਼ਾਮ ਲਾਉਣ ਵਾਲੇ ਅਕਾਲੀ ਲੀਡਰਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਜਾਜ਼ਤ ਮੰਗੀ ਹੈ।
- - - - - - - - - Advertisement - - - - - - - - -