ਪੜਚੋਲ ਕਰੋ
Advertisement
Labh Singh Ugoke : AAP ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ DMC ਹਸਪਤਾਲ 'ਚ ਇਲਾਜ ਦੌਰਾਨ ਹੋਈ ਮੌਤ
Labh Singh Ugoke : ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਤੋਂ DMC ਲੁਧਿਆਣਾ 'ਚ ਦਾਖਲ ਕਰਵਾਇਆ ਗਿਆ ਸੀ।
ਚੰਡੀਗੜ੍ਹ : ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਨੂੰ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਸ਼ਾਮ ਜੱਦੀ ਪਿੰਡ ਉਗੋਕੇ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ।
ਉਨ੍ਹਾਂ ਦਾ ਅੱਜ ਪੰਜ ਦਿਨ ਬਾਅਦ ਦਿਹਾਂਤ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਉਗੋਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 22 ਸਤੰਬਰ ਨੂੰ ਕੋਈ ਗਲਤ ਦਵਾਈ ਨਿਗਲਣ ਕਰਕੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਸਿਹਤ ਵਿਗੜ ਗਈ ਸੀ ਤੇ ਸੀਰੀਅਸ ਹਾਲਤ 'ਚ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕਈ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਆਮ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦੇਈਏ ਕਿ 22 ਸਤੰਬਰ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖ਼ਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ,ਇਸ ਲਈ ਉਨ੍ਹਾਂ ਨੂੰ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਹੈ। ਉਸ ਵੇਲੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement