Crime News: ਰੂਪਨਗਰ ਦੇ ਨੂਰਪੁਰ ਬੇਦੀ ਥਾਣਾ ਖੇਤਰ ਦੇ ਪਿੰਡ ਨੋਧੇ ਮਾਜ਼ਰਾ ਦੀ ਰਹਿਣ ਵਾਲੀ ਇੱਕ ਔਰਤ ਦਾ ਵੀਰਵਾਰ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸ਼ੁੱਕਰਵਾਰ ਸਵੇਰੇ ਔਰਤ ਦੀ ਅੱਧ-ਨੰਗੀ ਲਾਸ਼ ਘਰ ਤੋਂ ਕੁਝ ਦੂਰੀ 'ਤੇ ਪਈ ਮਿਲਣ ਦੀ ਖ਼ਬਰ ਮਿਲੀ ਹੈ।

ਮ੍ਰਿਤਕਾ ਦੀ ਪਛਾਣ ਮਨਜਿੰਦਰ ਕੌਰ ਵਜੋਂ ਹੋਈ ਹੈ, ਜੋ ਸਿੰਬਲ ਮਾਜ਼ਰਾ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਪਤਨੀ ਹੈ। ਮਨਜਿੰਦਰ ਕੌਰ ਆਪਣੇ ਜੱਦੀ ਪਿੰਡ ਨੋਧੇ ਮਾਜ਼ਰਾ ਆਈ ਹੋਈ ਸੀ। ਦੇਰ ਰਾਤ ਇੱਕ ਅਣਪਛਾਤੇ ਹਮਲਾਵਰ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਅੱਜ ਸਵੇਰੇ ਕਰੀਬ 6 ਵਜੇ ਜਦੋਂ ਪਿੰਡ ਵਾਸੀ ਖੇਤਾਂ ਵੱਲ ਗਏ ਤਾਂ ਔਰਤ ਦੀ ਲਾਸ਼ ਘਰ ਤੋਂ ਕੁਝ ਦੂਰੀ 'ਤੇ ਖੂਨ ਨਾਲ ਲੱਥਪੱਥ ਪਈ ਮਿਲੀ। ਮ੍ਰਿਤਕਾ ਦੀ ਲਾਸ਼ ਵੀ ਅਧਨੰਗੀ ਸੀ, ਜਿਸ ਵਿੱਚ ਉਸ ਦੇ ਅੱਧੇ ਸਰੀਰ 'ਤੇ ਕੱਪੜੇ ਵੀ ਨਹੀਂ ਸਨ। ਇਸ ਕਰਕੇ ਇਸ ਘਟਨਾ ਨੂੰ ਹੋਰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਨੂਰਪੁਰ ਬੇਦੀ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਫਿਲਹਾਲ ਕਤਲ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ, ਕਿ ਆਖਿਰ ਕਿਉਂ ਉਸ ਦਾ ਕਤਲ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਇਸ ਘਟਨਾ ਕਾਰਨ ਪਿੰਡ ਦੇ ਲੋਕ ਦਹਿਸ਼ਤ ਵਿੱਚ ਹਨ ਅਤੇ ਔਰਤ ਦੀ ਮੌਤ ਬਾਰੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਅਨੁਸਾਰ ਕਤਲ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।