Lakha Sidhana arrested: ਪੰਜਾਬ ਵਿਧਾਨ ਸਭਾ ਵਿੱਚ ਪਾਣੀਆਂ ਦੇ ਮਸਲੇ 'ਤੇ ਗੱਲਬਾਤ ਕਰਨ ਪਹੁੰਚੇ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਧਾਨ ਸਭਾ ਵਿੱਚ ਬੁੱਢੇ ਨਾਲੇ ਦੇ ਮਸਲੇ 'ਤੇ ਵਿਚਾਰ-ਚਰਚਾ ਨਾ ਹੋਣ ਤੋਂ ਨਾਰਾਜ਼ ਸਮਾਜਿਕ ਕਾਰਕੁਨ ਲੱਖਾ ਸਿਧਾਣਾ ਤੇ ਹੋਰ ਅੱਜ ਵਿਧਾਨ ਸਭਾ ਦੇ ਬਾਹਰ ਬੁੱਢੇ ਨਾਲੇ ਦਾ ਮਸਲਾ ਚੁੱਕਣ ਪੁੱਜੇ।


 ਇਸ ਦੌਰਾਨ ਲੱਖਾ ਸਿਧਾਣਾ, ਅਮਿਤੋਜ ਮਾਨ, ਜਸਕਿਰਤ ਸਿੰਘ ਤੇ ਹੋਰਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਥਾਣਾ ਸੈਕਟਰ-3 ਲਿਜਾਇਆ ਗਿਆ ਅਤੇ ਦੇਰ ਸ਼ਾਮ ਛੱਡਿਆ ਗਿਆ। ਲੱਖਾ ਸਿਧਾਣਾ ਨੇ ਕਿਹਾ ਕਿ ਬੁੱਢੇ ਨਾਲੇ ਦਾ ਪਾਣੀ ਬੁਰੀ ਤਰ੍ਹਾਂ ਪਲੀਤ ਹੋ ਚੁੱਕਿਆ ਹੈ, ਜਿਸ ਕਰਕੇ ਲੋਕ ਘਾਤਕ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਮੁੱਦੇ 'ਤੇ ਸੂਬਾ ਸਰਕਾਰ ਗੱਲ ਕਰਨ ਲਈ ਤਿਆਰ ਨਹੀਂ ਹੈ।


 ਲੰਘੇ ਦਿਨ ਵਿਧਾਇਕ ਮਨਪ੍ਰੀਤ ਇਯਾਲੀ ਨੇ ਬੁੱਢੇ ਨਾਲੇ ਦੇ ਮਸਲੇ 'ਤੇ ਵਿਚਾਰ-ਚਰਚਾ ਕਰਨ ਦੀ ਮੰਗ ਕੀਤੀ ਤਾਂ ਉਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੂੰ ਬੁੱਢੇ ਨਾਲ ਦੇ ਮਾਮਲੇ 'ਤੇ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ।


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ