ਗ੍ਰਿਫਤਾਰੀ ਤੋਂ ਬੇਪ੍ਰਵਾਹ ਬਠਿੰਡਾ ਰੈਲੀ 'ਚ ਪਹੁੰਚਿਆ ਲੱਖਾ ਸਿਧਾਣਾ
ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰਿਆ ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।
ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰਿਆ ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।
ਉਧਰ, ਇਹ ਵੀ ਚਰਚਾ ਹੈ ਕਿ ਲਾਲ ਕਿਲੇ ’ਤੇ ਵਾਪਰੀ ਘਟਨਾ ਸਬੰਧੀ ਮਾਮਲੇ ਵਿੱਚ ਲੱਖਾ ਸਿਧਾਣਾ ਦੀ ਅੱਜ ਗ੍ਰਿਫਤਾਰੀ ਹੋ ਸਕਦੀ ਹੈ। ਬੇਸ਼ੱਕ ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਨੇ ਕੋਈ ਰਾਬਤਾ ਨਹੀਂ ਕੀਤਾ ਪਰ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ।
ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਉੱਪਰ ਇੱਕ ਲੱਖ ਰੁਪਏ ਦਾ ਇਨਾਮ ਹੈ। ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਸੋਸ਼ਲ ਮੀਡੀਆ ਉੱਪਰ ਚੁਣੌਤੀ ਦਿੱਤੀ ਸੀ ਕਿ ਉਹ 23 ਫ਼ਰਵਰੀ ਨੂੰ ਬਠਿੰਡਾ ਦੇ ਮਹਿਰਾਜ ’ਚ ਰੈਲੀ ਕਰਨ ਵਾਲਾ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਵਿਖਾਏ।