ਰੌਬਟ ਦੀ ਰਿਪੋਰਟ


 



ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਵਿੱਚ ਲੱਖਾ ਸਿਧਾਣਾ ਦਾ ਨਾਮ ਕਾਫੀ ਚਰਚ ਵਿੱਚ ਹੈ। 26 ਜਨਵਰੀ ਨੂੰ ਲਾਲ ਕਿਲ੍ਹਾ ਕਾਂਡ ਮਗਰੋਂ ਲੱਖਾ ਸਿਧਾਣਾ ਤੇ ਦੀਪ ਸਿੱਧੂ ਨੂੰ ਮੁੱਖ ਮੁਲਜ਼ਮ ਵੀ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬੁੱਧਵਾਰ ਨੂੰ ਲੱਖਾ ਸਿਧਾਣਾ ਇੱਕ ਵਾਰ ਫੇਰ ਸੋਸ਼ਲ ਮੀਡੀਆ ਤੇ ਲਾਈਵ ਹੋਇਆ।

ਲੱਖੇ ਨੇ ਲਾਈਵ ਹੋ ਕੇ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 10 ਅਪਰੈਲ ਨੂੰ ਕੇਐਮਪੀ ਰੋਡ ਦਿੱਲੀ ਨੂੰ ਬੰਦ ਕਰਨ ਲਈ ਵੱਧ ਤੋਂ ਵੱਧ ਲੋਕ ਪਹੁੰਚਣ। ਉਸ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ 9 ਅਪਰੈਲ ਨੂੰ ਹੀ ਮਸਤੂਆਣਾ ਤੋਂ ਦਿੱਲੀ ਪਹੁੰਚ ਜਾਏਗਾ।

ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ ਕੇਸ ਵਿੱਚ ਲੱਖੇ ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ। ਬੁੱਧਵਾਰ ਦੇਰ ਰਾਤ ਲਾਇਵ ਵੀਡੀਓ ਵਿੱਚ ਲੱਖਾ ਸਿਧਾਣਾ ਨੇ ਕਿਹਾ, "ਨਾ ਸਿਰਫ ਕਿਸਾਨ, ਬਲਕਿ ਹਰ ਵਰਗ ਦੇ ਲੋਕ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਹ ਤਿੰਨੋਂ ਕਾਨੂੰਨ ਕਿਸਾਨਾਂ ਲਈ ਖ਼ਤਰਨਾਕ ਹਨ ਤੇ ਨਾਲ ਹੀ ਹਰ ਛੋਟੇ ਵੱਡੇ ਕਾਰੋਬਾਰੀ ਨੂੰ ਵੀ ਪ੍ਰਭਾਵਤ ਕਰਨਗੇ।"

ਲੱਖਾ ਸਿਧਾਣਾ ਨੇ ਕਿਹਾ, "ਖੇਤੀ ਕਾਨੂੰਨ ਸਭ ਲਈ ਨੁਕਸਾਨਦੇਹ ਹਨ। ਇਸ ਲਈ ਹਰ ਛੋਟੇ ਕਾਰੋਬਾਰੀ ਨੂੰ 10 ਅਪ੍ਰੈਲ ਨੂੰ ਬਿਨਾਂ ਸੋਚੇ ਸਮਝੇ ਕੇਐਮਪੀ ਰੋਡ ਦਿੱਲੀ ਪਹੁੰਚਣਾ ਚਾਹੀਦਾ ਹੈ, ਤਾਂ ਜੋ ਕੇਂਦਰ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ। ਲੱਖਾ ਨੇ ਕਿਹਾ ਕਿ ਜੇਕਰ ਸਰਕਾਰ ‘ਤੇ ਕੋਈ ਦਬਾਅ ਨਹੀਂ ਹੁੰਦਾ ਤਾਂ ਕਿਸਾਨਾਂ ਅਤੇ ਆਮ ਲੋਕਾਂ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਜੇ ਸਰਕਾਰ ਤੋਂ ਕੋਈ ਮੰਗ ਮਨਵਾਉਣੀ ਹੈ, ਤਾਂ ਇਸ ਲਈ ਦਬਾਅ ਬਣਾਉਣਾ ਜ਼ਰੂਰੀ ਹੈ।"

ਕੁੰਡਲੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਸਰਕਾਰ 'ਤੇ ਦਬਾਅ ਬਣਾਉਣ ਲਈ ਕੇਐਮਪੀ ਐਕਸਪ੍ਰੈਸ ਵੇਅ ਨੂੰ ਜਾਮ ਕਰਨ ਦੀ ਰਣਨੀਤੀ ਸ਼ੁਰੂ ਕੀਤੀ ਹੈ। ਕੇਐਮਪੀ 10 ਅਪ੍ਰੈਲ ਨੂੰ 24 ਘੰਟਿਆਂ ਲਈ ਜਾਮ ਰਹੇਗੀ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਵਿੱਚ ਪਹੁੰਚਣ ਦੀ ਕਾਲ ਦਿੱਤੀ ਗਈ ਹੈ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ