ਪੜਚੋਲ ਕਰੋ

Punjab News: ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ

ਵਿਦੇਸ਼ 'ਚ ਬੈਠ ਕੇ ਉਸ ਨੇ ਪਹਿਲਾਂ ਮੋਹਾਲੀ 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਅਤੇ ਫਿਰ ਤਰਨਤਾਰਨ 'ਚ ਪੁਲਿਸ ਸਟੇਸ਼ਨ 'ਤੇ ਆਰਪੀਜੀ ਹਮਲਾ ਕੀਤਾ। ਵਧਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ NIA ਨੇ ਉਸ 'ਤੇ 15 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।

Punjab News: ਪੰਜਾਬ ਦਾ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਹਰੀਕੇ ਕੈਨੇਡਾ ਵਿੱਚ ਬੈਠ ਕੇ ਪੰਜਾਬ ਵਿੱਚ ਬੰਬ ਧਮਾਕੇ ਕਰਵਾ ਰਿਹਾ ਹੈ।  ਵਿਦੇਸ਼ 'ਚ ਬੈਠ ਕੇ ਉਸ ਨੇ ਪਹਿਲਾਂ ਮੋਹਾਲੀ 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਅਤੇ ਫਿਰ ਤਰਨਤਾਰਨ 'ਚ ਪੁਲਿਸ ਸਟੇਸ਼ਨ 'ਤੇ ਆਰਪੀਜੀ ਹਮਲਾ ਕੀਤਾ। ਵਧਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ NIA ਨੇ ਉਸ 'ਤੇ 15 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।

ਜ਼ਿਕਰ ਕਰ ਦਈਏ ਕਿ ਲਖਬੀਰ ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਉਦੋਂ ਤੋਂ ਪੰਜਾਬ ਅਤੇ ਦੇਸ਼ ਦੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪਹਿਲਾਂ ਉਸ ਦਾ ਨਾਂ ਸਿਰਫ਼ ਗੈਂਗਸਟਰ ਗਤੀਵਿਧੀਆਂ ਵਿਚ ਆਉਂਦਾ ਸੀ ਪਰ ਪਿਛਲੇ ਸਾਲ 2022 ਵਿੱਚ ਪੰਜਾਬ ਵਿਚ ਹੋਏ ਦੋ ਵੱਡੇ ਹਮਲਿਆਂ ਤੋਂ ਬਾਅਦ ਉਸ ਨੂੰ ਅੱਤਵਾਦੀਆਂ ਦੀ ਸ਼੍ਰੇਣੀ ਵਿਚ ਪਾ ਦਿੱਤਾ ਗਿਆ। 

ਕੁਝ ਦਿਨ ਪਹਿਲਾਂ ਲਖਬੀਰ ਲੰਡਾ ਦੀ ਇੱਕ ਆਡੀਓ ਟੇਪ ਵਾਇਰਲ ਹੋਈ ਸੀ। ਉਸ ਨੇ ਇਹ ਕਾਲ ਤਰਨਤਾਰਨ ਦੇ ਇੱਕ ਪੁਲਿਸ ਅਧਿਕਾਰੀ ਨੂੰ ਕੀਤੀ ਸੀ ਅਤੇ ਇਸ ਵਿੱਚ ਉਹ ਪੰਜਾਬ ਪੁਲਿਸ ਨੂੰ ਸ਼ਰੇਆਮ ਧਮਕੀਆਂ ਦੇ ਰਿਹਾ ਸੀ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਹੀ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ 'ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਲਖਬੀਰ ਸਿੰਘ 'ਤੇ ਪੰਜਾਬ 'ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਰਿਹਾ ਹੈ।

ਪੰਜਾਬ ਪੁਲਿਸ ਅਨੁਸਾਰ 33 ਸਾਲਾ ਲਖਬੀਰ ਸਿੰਘ ਉਰਫ਼ ਲੰਡਾ ਇੱਕ ਗੈਂਗਸਟਰ ਹੈ, ਜੋ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਦਾ ਰਹਿਣ ਵਾਲਾ ਹੈ। ਲਖਬੀਰ ਸਿੰਘ ਇਸ ਸਮੇਂ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਨਸ਼ਾ ਤਸਕਰੀ, ਅਗਵਾ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget