ਪੜਚੋਲ ਕਰੋ

Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 

DM Gagandeep Randhawa Suicide Case  : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ (ਆਪ) ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ

DM Gagandeep Randhawa Suicide Case  : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ (ਫੇਸਬੁੱਕ) 'ਤੇ ਪੋਸਟ ਕਰਕੇ ਦਾਅਵਾ ਕੀਤਾ ਕਿ ਉਸਨੇ ਆਤਮ ਸਮਰਪਣ ਕਰ ਦਿੱਤਾ ਹੈ। ਪੁਲਿਸ ਨੇ ਅਜੇ ਤੱਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਪੁਲਿਸ ਸਟੇਸ਼ਨ ਤੋਂ ਬਾਹਰ ਨਹੀਂ ਕੱਢਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਉਸਨੂੰ ਰਾਤ ਸਮੇਂ ਅੰਮ੍ਰਿਤਸਰ ਲੈ ਕੇ ਜਾਵੇਗੀ।

ਜਿਸ ਚ ਉਨ੍ਹਾਂ ਕਿਹਾ ਕਿ “ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਹਨਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ”

ਹੁਣ ਸੀਬੀਆਈ ਨੂੰ ਸੌਂਪੀ ਜਾ ਸਕਦੀ ਮਾਮਲੇ ਦੀ ਜਾਂਚ

ਸੋਮਵਾਰ ਨੂੰ ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਇਆ, ਜਿਸ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ।  ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ, "ਇਹ ਪੰਜਾਬ ਰਾਜ ਦਾ ਮਾਮਲਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਇਹ ਮਾਮਲਾ ਸੀ.ਬੀ.ਆਈ. ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਸੱਤ ਕਾਂਗਰਸ ਸੰਸਦ ਮੈਂਬਰਾਂ ਵਿੱਚੋਂ ਚਾਰ ਨੇ ਅਮਿਤ ਸ਼ਾਹ ਨੂੰ ਇੱਕ ਪੱਤਰ ਭੇਜਿਆ। ਪੱਤਰ 'ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਪਟਿਆਲਾ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਦੇ ਦਸਤਖਤ ਹਨ। ਹਾਲਾਂਕਿ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਅਮਰ ਸਿੰਘ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਸਾਇਨ ਨਹੀਂ ਹਨ।

ਦੱਸ ਦੇਈਏ ਕਿ ਰੰਧਾਵਾ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ ਹੈ। ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਡੀਸੀਪੀ ਨੇ ਬੰਦ ਦਰਵਾਜ਼ਿਆਂ ਪਿੱਛੇ ਪਰਿਵਾਰ ਨਾਲ ਗੱਲਬਾਤ ਕੀਤੀ। ਪਰਿਵਾਰ ਫਿਲਹਾਲ ਸੀਬੀਆਈ ਜਾਂਚ ਅਤੇ ਪੀਜੀਆਈ ਬੋਰਡ ਤੋਂ ਪੋਸਟਮਾਰਟਮ ਦੀ ਮੰਗ ਕਰ ਰਿਹਾ ਹੈ। ਡੀਸੀਪੀ ਪਰਿਵਾਰ ਤੋਂ ਗਗਨਦੀਪ ਦਾ ਮੋਬਾਈਲ ਵੀ ਲੈਣਾ ਚਾਹੁੰਦਾ ਸੀ। ਡੀਸੀਪੀ ਨੇ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ ਪਰ ਪਰਿਵਾਰ ਨੇ ਦੇਣ ਤੋਂ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget