Punjab News : ਲਾਲਜੀਤ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ‘ਚ ਤਬਦੀਲੀ ਦੀ ਮੰਗ
Punjab News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ
Punjab News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ
ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਕਿਉਂਕਿ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਕੌਮੀ ਰਾਜ ਮਾਰਗਾਂ ‘ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ
ਸੂਬੇ ਦੀਆਂ ਮੰਗਾਂ ਸਬੰਧੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।