ਅਕਾਲੀ ਦਲ ਨੂੰ ਕੋਈ ਉਮੀਦਵਾਰ ਨਹੀਂ ਲੱਭਿਆ, ਮਜਬੂਰਨ ਬੀਬੀ ਕਮਲਦੀਪ ਕੌਰ ਨੂੰ ਖੜ੍ਹਾ ਕਰਨਾ ਪਿਆ, ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਆਪ ਦਾ 'ਹਮਲਾ
ਦੱਸ ਦਈਏ ਕਿ ਸੰਗਰੂਰ ਜ਼ਿੰਨੀ ਚੋਣ ਵਿੱਚ ਅਕਾਲੀ ਦਲ ਨੇ ਬੰਦੀ ਸਿੰਘ ਦੀ ਰਿਹਾਈ ਨੂੰ ਵੱਡਾ ਮੁੱਦਾ ਬਣਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਕੇ ਹੀ ਬੰਦੀ ਸਿੰਘਾਂ ਦੀ ਰਿਹਾਈ ਲਟਕੀ ਹੋਈ ਹੈ।
ਸੰਗਰੂਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਹੈ। ਭੁੱਲਰ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਲਈ ਅਕਾਲੀ ਦਲ ਨੂੰ ਕੋਈ ਉਮੀਦਵਾਰ ਨਹੀਂ ਲੱਭਿਆ ਤਾਂ ਬੀਬੀ ਕਮਲਦੀਪ ਕੌਰ ਨੂੰ ਮਜਬੂਰਨ ਖੜ੍ਹਾ ਕੀਤਾ ਗਿਆ। ਭੁੱਲਰ ਨੇ ਇਹ ਹਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਚੋਣਾਂ ਵਿੱਚ ਮੁੱਦੇ ਬਣਾਏ ਜਾਣ ਕਰਕੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਾਦਲ ਵਾਰ-ਵਾਰ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਗੱਲਾਂ ਕਰਦੇ ਹਨ ਕਿ ਕਮਲਜੀਤ ਕੌਰ ਸੰਸਦ ਵਿੱਚ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕਰੇਗੀ ਪਰ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਵੀ ਸੰਸਦ ਮੈਂਬਰ ਹਨ, ਉਹ ਉੱਥੇ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕਰ ਕੇ ਉਨ੍ਹਾਂ ਨੂੰ ਰਿਹਾਅ ਕਿਉਂ ਨਹੀਂ ਕਰਵਾਉਂਦੇ। ਉਹ ਸਿਰਫ ਆਪਣੀ ਸਾਖ ਬਚਾਉਣ ਲਈ ਹੀ ਤਰਲੋਮੱਛੀ ਹੋ ਰਹੇ ਹਨ।
ਦੱਸ ਦਈਏ ਕਿ ਸੰਗਰੂਰ ਜ਼ਿੰਨੀ ਚੋਣ ਵਿੱਚ ਅਕਾਲੀ ਦਲ ਨੇ ਬੰਦੀ ਸਿੰਘ ਦੀ ਰਿਹਾਈ ਨੂੰ ਵੱਡਾ ਮੁੱਦਾ ਬਣਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਕੇ ਹੀ ਬੰਦੀ ਸਿੰਘਾਂ ਦੀ ਰਿਹਾਈ ਲਟਕੀ ਹੋਈ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਵੀ ਅਕਾਲੀ ਦਲ ਉੱਪਰ ਹਮਲਾਵਰ ਹੋਈ ਹੈ।
ਉਨ੍ਹਾਂ ਕਿਹਾ ਕਿ ਅਕਾਲੀ, ਭਾਜਪਾ ਤੇ ਕਾਂਗਰਸ ਪਾਰਟੀ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਚੋਣ ਜਿੱਤ ਰਹੇ ਹਨ ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਦੀ ਲੀਡ ਘਟਾਉਣ ਲਈ ਹੀ ਅਜਿਹੇ ਗਲਤ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸੰਗਰੂਰ ਦਾ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰੀ ਬਣ ਕੇ ਸੇਵਾ ਕਰ ਰਿਹਾ ਹੈ। ਹੁਣ ਫਿਰ ਸੰਗਰੂਰ ਦਾ ਗੁਰਮੇਲ ਸਿੰਘ ਘਰਾਚੋਂ ਸੰਸਦ ਮੈਂਬਰ ਬਣ ਕੇ ਜ਼ਿਲ੍ਹਾ ਸੰਗਰੂਰ ਸਮੇਤ ਪੰਜਾਬ ਦੇ ਮੁੱਦੇ ਪਹਿਲ ਦੇ ਆਧਾਰ ’ਤੇ ਚੁੱਕੇਗਾ।
ਇਹ ਵੀ ਪੜ੍ਹੋ: