Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੂਬੇ ਦੇ ਪੇਂਡੂ ਖੇਤਰਾਂ ਤੇ ਮੁੱਖ ਮਾਰਗਾਂ ਲਈ ਸਰਕਾਰੀ ਬੱਸਾਂ ਦੇ ਬੰਦ ਪਏ ਪਰਮਿਟ ਜਲਦ ਹੀ ਬਹਾਲ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਬੱਸਾਂ ਦੀ ਥਾਂ ਸੂਬੇ ਅੰਦਰ ਨਿੱਜੀ ਬੱਸਾਂ ਚਲਾਉਣ ਨੂੰ ਹੀ ਅਹਿਮੀਅਤ ਦਿੱਤੀ ਗਈ।



ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਰੂਟ ਸਰਕਾਰੀ ਬੱਸਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਕਿਉਂਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਬੱਸਾਂ ਦੀ ਘਾਟ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਸਰਕਾਰੀ ਸੇਵਾ ਤੋਂ ਵਾਂਝੇ ਰਹਿਣਾ ਪਿਆ ਸੀ। ਉਸ ਵੇਲੇ ਪ੍ਰਾਈਵੇਟ ਬੱਸਾਂ ਵਾਲੇ ਮਨਮਰਜ਼ੀਆਂ ਕਰਦੇ ਰਹੇ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਈ।


ਹੋਰ ਖ਼ਬਰਾਂ ਵੀ ਪੜ੍ਹੋ : PM Modi Punjab : ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹ ਕਾਮੇ ਹੀ ਪੱਕੇ ਕੀਤੇ ਜਾਣਗੇ ਜਿਨ੍ਹਾਂ ਦੀ ਚੋਣ ਵਿਭਾਗੀ ਨਿਯਮਾਂ ਤੇ ਮਾਪਦੰਡਾਂ ਅਨੁਦਾਰ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ‘ਆਪ’ ਸਰਕਾਰ ਤੋਂ ਖੁਸ਼ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।



ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਘਰ-ਘਰ ਪਹੁੰਚਾਇਆ ਜਾਵੇਗਾ: ਲਾਲ ਚੰਦ ਕਟਾਰੂਚੱਕ
ਪੰਜਾਬ ਵਿੱਚ 1 ਅਕਤੂਬਰ ਤੋਂ ਸਮਾਰਟ ਕਾਰਡ ਧਾਰਕਾਂ ਦੇ ਘਰ ਆਟਾ ਪਹੁੰਚਾਉਣ ਦੀ ਸਕੀਮ ਸ਼ੁਰੂ ਹੋ ਰਹੀ ਹੈ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਘਰ-ਘਰ ਪਹੁੰਚਾਇਆ ਜਾਵੇਗਾ। ਜੀਪੀਐਸ ਤੇ ਕੈਮਰਿਆਂ ਵਾਲੇ ਵਾਹਨ ਸਮਾਰਟ ਕਾਰਡ ਧਾਰਕਾਂ ਦੇ ਘਰਾਂ ਤੱਕ ਆਟਾ ਪਹੁੰਚਾਉਣਗੇ। ਇਸ ਵਿਚ ਤੋਲਣ ਵਾਲੀ ਮਸ਼ੀਨ ਵੀ ਹੋਵੇਗੀ। 
 
ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਨੇ ਕਣਕ ਦੇਣ ਲਈ ਪਨਗਰੇਨ ਦੀ ਡਿਊਟੀ ਲਗਾਈ ਹੈ। ਕਣਕ ਨੂੰ ਪੀਸ ਕੇ ਆਟਾ ਘਰ-ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਮਾਰਕਫੈੱਡ ਦੀ ਹੋਵੇਗੀ। ਹਰ ਮਹੀਨੇ 1.58 ਕਰੋੜ ਲਾਭਪਾਤਰੀਆਂ ਨੂੰ ਹੋਮ ਡਿਲੀਵਰੀ ਦਿੱਤੀ ਜਾਵੇਗੀ। ਇਸ ਲਈ ਟ੍ਰਾਂਸਪੋਟੇਸ਼ਨ ਦੇ ਟੈਂਡਰ ਵੀ ਹੋ ਚੁੱਕੇ ਹਨ। ਜੀਪੀਐਸ ਤੇ ਕੈਮਰਿਆਂ ਵਾਲੇ ਵਾਹਨ ਸਮਾਰਟ ਕਾਰਡ ਧਾਰਕਾਂ ਦੇ ਘਰਾਂ ਤੱਕ ਆਟਾ ਪਹੁੰਚਾਉਣਗੇ। 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।