ਪੜਚੋਲ ਕਰੋ
(Source: ECI/ABP News)
ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਲਈ ਦ੍ਰਿੜ ਸੰਕਲਪ : ਲਾਲਜੀਤ ਭੁੱਲਰ
Taran Taran News : ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ
![ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਲਈ ਦ੍ਰਿੜ ਸੰਕਲਪ : ਲਾਲਜੀਤ ਭੁੱਲਰ Laljit Singh Bhullar meeting with the higher officials to review the ongoing relief operations regarding the current situation of the floods ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਲਈ ਦ੍ਰਿੜ ਸੰਕਲਪ : ਲਾਲਜੀਤ ਭੁੱਲਰ](https://feeds.abplive.com/onecms/images/uploaded-images/2023/08/20/74806e9c4eb9554062227c450e9a7f541692540108427345_original.jpg?impolicy=abp_cdn&imwidth=1200&height=675)
Laljit Singh Bhullar
Taran Taran News : ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਭਿੱਖੀਵਿੰਡ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੁਦਰਤੀ ਆਫ਼ਤ ਦੀ ਇਸ ਸਥਿਤੀ ਦੇ ਮੱਦੇਨਜ਼ਰ ਧੀਰਜ ਬਣਾਈ ਰੱਖਣ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮੱਦਦ ਲਈ ਦ੍ਰਿੜ ਸੰਕਲਪ ਹੈ।ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 07 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ, ਮੱਛਰਦਾਨੀਆ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਰਹੀ ਹਨ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਲੋਕ ਰਾਹਤ ਕੇਂਦਰ ਵਿੱਚ ਆਉਣ, ਜਿੱਥੇ ਉਹਨਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਥਾਵਾਂ ‘ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬੀਆਂ ਨੇ ਧੁੱਸੀ ਦੇ ਪਾੜ ਨੂੰ ਰਿਕਾਰਡ ਸਮੇਂ 'ਚ ਭਰਕੇ ਇੱਕ ਵਾਰ ਫ਼ਿਰ ਕਾਇਮ ਕੀਤੀ ਹਿੰਮਤ ਤੇ ਮਿਹਨਤ ਦੀ ਅਦੁੱਤੀ ਮਿਸਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)