ਪੜਚੋਲ ਕਰੋ

ਲਾਲਜੀਤ ਭੁੱਲਰ ਨੇ NDRF ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

 Punjab News :  ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ

 Punjab News :  ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ (flood) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 ‘ਤੇ ਸੂਚਨਾ ਦੇਣ।

ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ (flood) ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget