ਪੜਚੋਲ ਕਰੋ

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ : ਲਾਲਜੀਤ ਸਿੰਘ ਭੁੱਲਰ

Punjab News : ਪੰਜਾਬ ਦੇ ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

Punjab News : ਪੰਜਾਬ ਦੇ ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ।

ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਭੁੱਲਰ ਨੂੰ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 1349 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਿਸ ਦੀ ਔਸਤ ਬਾਜ਼ਾਰੀ ਕੀਮਤ ਕਰੀਬ 2709 ਕਰੋੜ ਰੁਪਏ ਬਣਦੀ ਹੈ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੇ ਮੁੱਲ ਦੀਆਂ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਜ਼ਮੀਨ ਕਿਸੇ ਦੀ ਜੱਦੀ ਮਲਕੀਅਤ ਨਹੀਂ।

 ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ, ਉਥੇ ਅਧਿਕਾਰੀਆਂ ਤੋਂ ਪੰਜਾਬ ਦੀ ਤਰੱਕੀ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਂਗੇ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਮਨਰੇਗਾ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜੋੜਨ ਲਈ ਵੀ ਕਿਹਾ।

ਇਸ ਮੌਕੇ ਵਿੱਤ ਕਮਿਸ਼ਨਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਡਿਪਟੀ ਸਕੱਤਰ ਸ੍ਰੀ ਹਰਕੰਵਲਜੀਤ ਸਿੰਘ, ਵਧੀਕ ਡਾਇਰੈਕਟਰ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Embed widget