(Source: ECI/ABP News)
Punjab News: ਜਦੋਂ ਚੁੱਪ-ਚੁਪੀਤੇ ਬੱਸ ਸਟੈਂਡ 'ਤੇ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਵੇਖੋ ਵੀਡੀਓ
Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ ’ਤੇ ਬੱਸ ਸੇਵਾ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
![Punjab News: ਜਦੋਂ ਚੁੱਪ-ਚੁਪੀਤੇ ਬੱਸ ਸਟੈਂਡ 'ਤੇ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਵੇਖੋ ਵੀਡੀਓ Laljit Singh Bhullar visit bus Stand of Sri Anandpur Sahib and Nangal City , Along with starting bus service on the closed routes Punjab News: ਜਦੋਂ ਚੁੱਪ-ਚੁਪੀਤੇ ਬੱਸ ਸਟੈਂਡ 'ਤੇ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਵੇਖੋ ਵੀਡੀਓ](https://feeds.abplive.com/onecms/images/uploaded-images/2022/10/10/7789e6af3cfe991d0c0b75d082341cf01665377036687345_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ ’ਤੇ ਬੱਸ ਸੇਵਾ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਸ੍ਰੀ ਆਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿੱਚ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਨੇ ਡਿੱਪੂ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਵਿਚਾਲੇ ਸਰਕਾਰੀ ਬੱਸਾਂ ਨਾ ਚਲਾਉਣ ਦਾ ਕਾਰਨ ਜਾਣਿਆ ਤੇ ਅੱਜ 10 ਅਕਤੂਬਰ ਤੋਂ ਸਿੱਖੀ ਦੇ ਦੋਵੇਂ ਕੇਂਦਰਾਂ ਵਿਚਾਲੇ ਨਿਰੰਤਰ ਬੱਸ ਸਰਵਿਸ ਸ਼ੁਰੂ ਕਰਨ ਦੀ ਹਦਾਇਤ ਕੀਤੀ।
ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਪਹੁੰਚੇ ਟਰਾਂਸਪੋਰਟ ਮੰਤਰੀ @Laljitbhullar ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬੰਦ ਪਈ ਬੱਸ ਸੇਵਾ ਤੁਰੰਤ ਸ਼ੁਰੂ ਕਰਨ ਲਈ ਆਖਿਆ ਤੇ ਸਵਾਰੀਆਂ ਨਾਲ ਗੱਲਬਾਤ ਕੀਤੀ ਨਾਲ ਹੀ ਬੱਸ ਸਟੈਂਡ ਅੰਦਰ ਸਹੂਲਤਾਂ ਦਾ ਜਾਇਜ਼ਾ ਲਿਆ।
— AAP Punjab (@AAPPunjab) October 9, 2022
ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਤੇ ਸਮੱਸਿਆਵਾਂ ਸੁਣੀਆਂ pic.twitter.com/L81eL8nNAl
ਉਨ੍ਹਾਂ ਜਨਰਲ ਮੈਨੇਜਰ ਦਫ਼ਤਰ ਵਿੱਚ ਇਸ ਰੂਟ ’ਤੇ ਬੱਸਾਂ ਨਾ ਚਲਾਉਣ ਸਬੰਧੀ ਵੇਰਵੇ ਘੋਖਦਿਆਂ ਜਨਰਲ ਮੈਨੇਜਰ ਪਰਮਵੀਰ ਸਿੰਘ ਨੂੰ ਫ਼ੋਨ ’ਤੇ ਨਿਰਦੇਸ਼ ਦਿੱਤੇ ਕਿ ਇਸ ਰੂਟ ’ਤੇ ਬੱਸਾਂ ਨਾ ਚੱਲਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ, ਇਸ ਲਈ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਅਹਿਮੀਅਤ ਵਾਲੇ ਅਜਿਹੇ ਬੱਸ ਰੂਟਾਂ ’ਤੇ ਸਰਕਾਰੀ ਬੱਸਾਂ ਚਲਾਉਣਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ , ਵਿਦੇਸ਼ ਭੱਜਣ ਦੀ ਕਰ ਰਹੀ ਸੀ ਕੋਸ਼ਿਸ਼
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)