ਪੜਚੋਲ ਕਰੋ

ਲੈਂਡ ਪੂਲਿੰਗ ਨੀਤੀ ਨੇ ਮੁੜ ਇਕੱਠੇ ਕੀਤੇ ਕਿਸਾਨ, ਪੰਜਾਬ 'ਚੋਂ ਉੱਠਿਆ ਨਵਾਂ ਅੰਦੋਲਨ, ਸੜਕਾਂ 'ਤੇ ਟਰੈਕਟਰ ਮਾਰਚ, ਸਰਕਾਰ ਨੂੰ ਪਈ ਬਿਪਤਾ !

ਕਿਸਾਨਾਂ ਨੇ ਕਿਹਾ ਕਿ ਇਸ ਸਾਂਝੇ ਸੱਦੇ ਤੋਂ ਬਾਅਦ ਪੰਜਾਬ ਭਰ ਦੇ ਕਿਸਾਨਾਂ ਵਿਚ ਨਵੀਂ ਉਮੀਦ ਤੇ ਹੋਂਸਲਾ ਜਾਗਿਆ ਹੈ। ਪਿੰਡਾਂ ਵਿੱਚ ਲੋਕਾਂ ਨੇ ਇਸ ਇਕਜੁਟਤਾ ਵਾਲੇ ਫ਼ੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਹੈ ਤੇ ਇਸਨੂੰ ਆਪਣੇ ਹੱਕਾਂ ਦੀ ਰਾਖੀ ਲਈ ਸਮੇਂ-ਸਿਰ ਲਿਆ ਗਿਆ ਇੱਕ ਮਜ਼ਬੂਤ ਕਦਮ ਮੰਨਿਆ ਗਿਆ ਹੈ।

Punjab News: ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਲਈ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅੱਜ ਇਸ ਮੁੱਦੇ 'ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਮੁੜ ਤੋਂ ਕਿਸਾਨੀ ਧਿਰਾਂ ਇੱਕ ਹੁੰਦੀਆਂ ਜਾਪਦੀਆਂ ਹਨ।

ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ (KMM) ਵੱਲੋਂ ਸੰਯੁਕਤ ਕਿਸਾਨ ਮੋਰਚਾ (SKM) ਦੀ ਉਸ ਅਪੀਲ ਨੂੰ ਪੂਰਾ ਤੇ ਬੇਸ਼ਰਤ ਸਮਰਥਨ ਦਿੱਤਾ ਗਿਆ ਹੈ, ਜੋ ਕਿ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਵਿਵਾਦਤ ਲੈਂਡ ਪੂਲਿੰਗ ਨੀਤੀ ਵਿਰੁੱਧ ਕੀਤੀ ਗਈ ਹੈ।  SKM ਦੇ ਸਾਂਝੇ ਸੱਦੇ 'ਤੇ ਅੱਜ ਪੰਜਾਬ ਦੇ ਕਈ ਜ਼ਿਲਿਆਂ—ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮਾਨਸਾ, ਬਠਿੰਡਾ ਅਤੇ ਸੰਗਰੂਰ—ਵਿੱਚ ਵੱਡੀਆਂ ਟਰੈਕਟਰ ਰੈਲੀਆਂ ਕੱਢੀਆਂ ਗਈਆਂ। ਹਜ਼ਾਰਾਂ ਟਰੈਕਟਰ ਸੜਕਾਂ 'ਤੇ ਉਤਰੇ ਤੇ ਇੱਕ ਦਮਦਾਰ ਸੁਨੇਹਾ ਦਿੱਤਾ, "ਅਸੀਂ ਆਪਣੀ ਜ਼ਮੀਨ ਨਹੀਂ ਦੇਵਾਂਗੇ।"

ਕਿਸਾਨਾਂ ਨੇ ਕਿਹਾ ਕਿ ਇਸ ਸਾਂਝੇ ਸੱਦੇ ਤੋਂ ਬਾਅਦ ਪੰਜਾਬ ਭਰ ਦੇ ਕਿਸਾਨਾਂ ਵਿਚ ਨਵੀਂ ਉਮੀਦ ਤੇ ਹੋਂਸਲਾ ਜਾਗਿਆ ਹੈ। ਪਿੰਡਾਂ ਵਿੱਚ ਲੋਕਾਂ ਨੇ ਇਸ ਇਕਜੁਟਤਾ ਵਾਲੇ ਫ਼ੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਹੈ ਤੇ ਇਸਨੂੰ ਆਪਣੇ ਹੱਕਾਂ ਦੀ ਰਾਖੀ ਲਈ ਸਮੇਂ-ਸਿਰ ਲਿਆ ਗਿਆ ਇੱਕ ਮਜ਼ਬੂਤ ਕਦਮ ਮੰਨਿਆ ਗਿਆ ਹੈ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪਿੰਡ ਪੱਧਰ 'ਤੇ ਵਧ ਰਹੇ ਵਿਰੋਧ ਤੋਂ ਡਰੇ ਹੋਏ AAP ਹਕੂਮਤ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਉਹਨਾਂ ਪਿੰਡਾਂ ਵਿੱਚੋਂ ਕਿਸਾਨਾਂ ਵੱਲੋਂ ਲਗਾਏ ਗਏ ਉਹ ਹੋਰਡਿੰਗ ਤੇ ਬੈਨਰ ਹਟਾਏ ਜਾਣ, ਜਿੱਥੇ AAP ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਹੋਣ ਤੋਂ ਮਨ੍ਹਾਂ ਕੀਤਾ ਗਿਆ ਸੀ। ਐਸੇ ਹੋਰਡਿੰਗ ਮਾਲਵਾ ਤੇ ਦੋਆਬਾ ਦੇ ਕਈ ਪਿੰਡਾਂ ਵਿੱਚ ਲੱਗੇ ਹੋਏ ਸਨ, ਜੋ ਕਿ AAP ਦੀਆਂ ਨੀਤੀਆਂ ਤੇ ਕਿਸਾਨ ਵਿਰੋਧੀ ਨੀਅਤ ਵੱਲ ਸਪਸ਼ਟ ਇਸ਼ਾਰਾ ਕਰਦੇ ਹਨ।

KMM ਦੇ ਆਗੂਆਂ ਵੱਲੋਂ ਦਿੱਤੇ ਗਏ ਸਾਂਝੇ ਬਿਆਨ 'ਚ AAP ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਭਾਜਪਾ ਦੇ ਨਕਸ਼ੇ ਕਦਮ 'ਤੇ ਨਾ ਚੱਲੇ। ਉਨ੍ਹਾਂ ਆਰੋਪ ਲਾਏ ਕਿ AAP ਭਾਜਪਾ ਅਤੇ ਲੈਂਡ ਮਾਫੀਆ ਦੀਆਂ ਹਦਾਇਤਾਂ 'ਤੇ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਤੋਂ ਜ਼ਮੀਨ ਖੋਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਕਿਸਾਨੀ ਨੂੰ ਨਸ਼ਟ ਕਰਨ ਅਤੇ ਕਿਸਾਨ ਨੂੰ ਖਤਮ ਕਰਨ ਦੇ ਪਾਪੀ ਇਰਾਦੇ ਰਖਦੀ ਹੈ।

ਆਖ਼ਰ 'ਚ ਉਨ੍ਹਾਂ ਕਿਹਾ ਕਿ ਜਦ AAP ਸਰਕਾਰ ਹਰ ਮੋਰਚੇ 'ਤੇ ਨਾਕਾਮ ਹੋ ਚੁੱਕੀ ਹੈ ਤਾਂ ਹੁਣ ਉਹ ਕਿਸਾਨਾਂ ਦੀ ਜ਼ਮੀਨ ਉਤੇ ਹਮਲਾ ਕਰ ਰਹੀ ਹੈ। ਪਰ ਅਸੀਂ ਇਹ ਚਲਾਕੀਆਂ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget