ਪੜਚੋਲ ਕਰੋ

Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਨੇ ਭਰਿਆ ਸਰਕਾਰੀ ਖਜ਼ਾਨਾ, ਅਪ੍ਰੈਲ ਤੋਂ ਨਵੰਬਰ ਤੱਕ 21 ਫੀਸਦੀ ਵਾਧਾ: ਜਿੰਪਾ

ਜਿੰਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਵਿੱਚ ਅਪ੍ਰੈਲ ਤੋਂ ਨਵੰਬਰ ਤੱਕ ਸਰਕਾਰੀ ਖਜ਼ਾਨੇ ਵਿੱਚ 21 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਇਸ ਨੂੰ ਭਗਵੰਤ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ ਹੈ।

Punjab News: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ।

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 8 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget