Mohali News: ਇੱਥੋਂ ਦੇ ਫੇਜ਼-6 ਦੀ ਮਾਰਕੀਟ ਨੇੜੇ ਦੰਗਾ ਪੀੜਤ ਪਰਿਵਾਰਾਂ ਲਈ ਰਾਖਵੀਂ ਜ਼ਮੀਨ ਸਟਰੀਟ ਵੈਂਡਿੰਗ ਜ਼ੋਨ ਲਈ ਅਲਾਟ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਬੁੱਧਵਾਰ ਨੂੰ ਕਤਲੇਆਮ ਪੀੜਤ ਪਰਿਵਾਰਾਂ ਨੇ ਇੱਥੇ ਫੇਜ਼ ਛੇ ਵਿੱਚ ਪੰਜਾਬ ਸਰਕਾਰ ਤੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਸੁਖਵਿੰਦਰ ਭਾਟੀਆ ਨੇ ਦੱਸਿਆ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਇਹ ਜ਼ਮੀਨ ਰਾਖਵੀਂ ਰੱਖੀ ਗਈ ਸੀ ਪਰ ਕਰੀਬ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਸਮੇਂ ਦੀਆਂ ਸਰਕਾਰਾਂ ਨੇ ਕਤਲੇਆਮ ਪੀੜਤਾਂ ਦੀ ਬਾਂਹ ਨਾ ਫੜੀ, ਉਲਟਾ ਸਬੰਧਤ ਜ਼ਮੀਨ ਰੇਹੜੀ-ਫੜ੍ਹੀ ਵਾਲਿਆਂ ਨੂੰ ਅਲਾਟ ਕਰਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।
ਉਨ੍ਹਾਂ ਮੰਗ ਕੀਤੀ ਕਿ ਦੰਗਾ ਪੀੜਤ ਪਰਿਵਾਰਾਂ ਨੂੰ ਤੁਰੰਤ ਜ਼ਮੀਨ ਅਲਾਟ ਕੀਤੀ ਜਾਵੇ ਤੇ ਸਿੱਖ ਕਤਲੇਆਮ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵਸਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਦੇ ਗੁਰੂ-ਘਰਾਂ ਵਿੱਚ ਸਾਂਝੇ ਮਤੇ ਪਾ ਕੇ ਕੇਂਦਰ ਸਰਕਾਰ ਨੂੰ ਭੇਜੇ ਤੇ ਸਿੱਖਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਖ਼ਿਲਾਫ਼ ਘੱਟੋ-ਘੱਟ ਫਾਂਸੀ ਦੀ ਸਜ਼ਾ ਦੀ ਅਪੀਲ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Weather Today: ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ 15 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ?
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ