ਪੜਚੋਲ ਕਰੋ

ਨੌਜਵਾਨਾਂ ਦੇ ਹੱਥਾਂ 'ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂ : ਸੀਐਮ ਭਗਵੰਤ ਮਾਨ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ।ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ 'ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ 'ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ। ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Embed widget