ਪੜਚੋਲ ਕਰੋ
(Source: ECI/ABP News)
ਦਿੱਲੀ ਮੋਰਚਿਆਂ ਵੱਲ ਤੁਰੇ ਕਿਸਾਨਾਂ ਦੇ ਵੱਡੇ ਕਾਫਲੇ, ਵੱਡੇ ਐਕਸ਼ਨ ਦੀ ਤਿਆਰੀ
ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੰਜਾਬ ਵਿੱਚੋਂ ਵੱਡੀ ਗਿਣਤੀ ਕਿਸਾਨ ਸ਼ੰਭੂ ਬੈਰੀਅਰ ਤੋਂ ਦਿੱਲੀ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਵਾਢੀ ਨਿਬੇੜ ਕੇ ਅੱਜ ਫਿਰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਫਿਰ ਕਾਫਲਾ ਜਾ ਰਿਹਾ ਹੈ।
![ਦਿੱਲੀ ਮੋਰਚਿਆਂ ਵੱਲ ਤੁਰੇ ਕਿਸਾਨਾਂ ਦੇ ਵੱਡੇ ਕਾਫਲੇ, ਵੱਡੇ ਐਕਸ਼ਨ ਦੀ ਤਿਆਰੀ Large caravans of farmers marching towards Delhi fronts, preparing for big action ਦਿੱਲੀ ਮੋਰਚਿਆਂ ਵੱਲ ਤੁਰੇ ਕਿਸਾਨਾਂ ਦੇ ਵੱਡੇ ਕਾਫਲੇ, ਵੱਡੇ ਐਕਸ਼ਨ ਦੀ ਤਿਆਰੀ](https://feeds.abplive.com/onecms/images/uploaded-images/2021/05/10/1d46fd6da80f879d6f5725452be63391_original.jpg?impolicy=abp_cdn&imwidth=1200&height=675)
Farmers_Getty_Images
ਪਟਿਆਲਾ: ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੰਜਾਬ ਵਿੱਚੋਂ ਵੱਡੀ ਗਿਣਤੀ ਕਿਸਾਨ ਸ਼ੰਭੂ ਬੈਰੀਅਰ ਤੋਂ ਦਿੱਲੀ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਵਾਢੀ ਨਿਬੇੜ ਕੇ ਅੱਜ ਫਿਰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਫਿਰ ਕਾਫਲਾ ਜਾ ਰਿਹਾ ਹੈ।
ਦੱਸ ਦਈਏ ਕਿ 10 ਤੇ 12 ਮਈ ਨੂੰ ਪੰਜਾਬ ਤੇ ਹਰਿਆਣਾ ਤੋਂ ਦਿੱਲੀ ਦੇ ਮੋਰਚਿਆਂ ਵੱਲ ਵੱਡੇ ਕਾਫ਼ਲੇ ਜਾ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਮੋਰਚਿਆਂ ਦੇ ਕਿਸਾਨ ਤਿਆਰੀ ’ਚ ਹਨ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ 15 ਹਜ਼ਾਰ ਦੇ ਕਰੀਬ ਕਿਸਾਨ ਪੰਜਾਬ ਤੇ ਹਰਿਆਣਾ ਤੋਂ ਸਿੰਘੂ ਪੁੱਜ ਰਹੇ ਹਨ।
ਕਿਸਾਨ ਲੀਡਰਾਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਤੋਂ ਬਾਅਦ ਕਿਸਾਨ ਧਰਨਿਆਂ ’ਚ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਵਿੱਚ ਉਤਸ਼ਾਹ ਵਧਣ ਲੱਗਾ ਹੈ। ਉਨ੍ਹਾਂ ਦੱਸਿਆ ਕਿ 10 ਤੇ 12 ਮਈ ਨੂੰ ਖਨੌਰੀ ਤੇ ਸ਼ੰਭੂ ਰਾਹੀਂ ਕਿਸਾਨਾਂ ਦੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕੇਂਦਰ ਸਰਕਾਰ ਹਾਲੇ ਵੀ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖੀ ਕਾਰਨ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ।
ਧਰਨਿਆਂ ਦੌਰਾਨ ਕਿਸਾਨਾਂ ਵਿੱਚ ਤਿੰਨੇ ਖੇਤੀ ਕਾਨੂੰਨ, ਬਿੱਜਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਤੇ ਐਮਐਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਬਣਵਾਉਣ ਲਈ ਨਿਵੇਕਲਾ ਜ਼ੋਸ਼ ਦਿਖਾਈ ਦਿੱਤਾ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਧਰਮ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)