Stubble Burning: ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਦੋ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਸੂਬੇ ਭਰ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 1921 ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿੱਚ ਸਭ ਤੋਂ ਵੱਧ 345 ਮਾਮਲੇ ਸਾਹਮਣੇ ਆਏ ਹਨ।
ਕਈ ਸ਼ਹਿਰਾਂ ਵਿੱਚ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ ਕਈ ਸ਼ਹਿਰਾਂ ਦਾ AQI ਮਾੜੀ ਸ਼੍ਰੇਣੀ ਵਿੱਚ ਆ ਗਿਆ ਹੈ। ਅੰਮ੍ਰਿਤਸਰ ਦਾ AQI 227, ਲੁਧਿਆਣਾ ਦਾ 245, ਮੰਡੀ ਗੋਬਿੰਦਗੜ੍ਹ ਦਾ 259 ਅਤੇ ਬਠਿੰਡਾ ਦਾ 277 ਦਰਜ ਕੀਤਾ ਗਿਆ।
ਕਿਹੜੇ ਜ਼ਿਲ੍ਹਿਆਂ ਵਿੱਚ ਕਿੰਨੀ ਸਾੜੀ ਗਈ ਹੈ ਪਰਾਲੀ ?
ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 9594 ਹੋ ਗਈ ਹੈ। ਮੰਗਲਵਾਰ ਨੂੰ 1389 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 221 ਮਾਮਲੇ ਸੰਗਰੂਰ ਦੇ ਸਨ। ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ 226, ਫ਼ਿਰੋਜ਼ਪੁਰ ਤੋਂ 200, ਅੰਮ੍ਰਿਤਸਰ ਤੋਂ 86, ਬਠਿੰਡਾ ਅਤੇ ਫ਼ਰੀਦਕੋਟ ਤੋਂ 97-97, ਫ਼ਤਹਿਗੜ੍ਹ ਸਾਹਿਬ ਤੋਂ 82, ਕਪੂਰਥਲਾ ਤੋਂ 96, ਲੁਧਿਆਣਾ ਵਿੱਚ 75, ਪਟਿਆਲਾ ਜ਼ਿਲ੍ਹੇ ਵਿੱਚ 127 ਅਤੇ ਜਲੰਧਰ ਤੋਂ 66 ਮਾਮਲੇ ਸਾਹਮਣੇ ਆਏ ਹਨ।
ਅੰਕੜਿਆਂ ਮੁਤਾਬਕ ਸਾਲ 2021 'ਚ ਬੁੱਧਵਾਰ ਨੂੰ 1796 ਅਤੇ ਸਾਲ 2022 'ਚ 1842 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਹੁਣ ਤੱਕ 46 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ। ਸਾਲ 2021 ਵਿੱਚ ਇਸ ਸਮੇਂ ਤੱਕ ਪਰਾਲੀ ਸਾੜਨ ਦੇ ਕੁੱਲ 14920 ਮਾਮਲੇ ਸਾਹਮਣੇ ਆਏ ਸਨ ਅਤੇ ਸਾਲ 2022 ਵਿੱਚ 17846 ਮਾਮਲੇ ਸਾਹਮਣੇ ਆਏ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ