Punjab Police Constable Recruitment 2025: ਪੰਜਾਬ ਪੁਲਿਸ ਨੇ ਕਾਂਸਟੇਬਲ ਭਰਤੀ ਲਈ ਅਰਜ਼ੀਆਂ ਮੰਗੀਆਂ ਸਨ, ਇਸ ਭਰਤੀ ਲਈ ਅਰਜ਼ੀ ਦੇਣ ਲਈ ਬਹੁਤ ਘੱਟ ਸਮਾਂ ਬਚਿਆ ਹੈ, ਜੋ ਉਮੀਦਵਾਰ ਅਰਜ਼ੀ ਦੇਣਾ ਚਾਹੁੰਦੇ ਹਨ, ਉਹ ਆਖਰੀ ਮਿਤੀ ਦਾ ਇੰਤਜ਼ਾਰ ਨਾ ਕਰਨ।
ਤੁਹਾਨੂੰ ਦੱਸ ਦੇਈਏ ਕਿ ਇਸ ਭਰਤੀ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 13 ਮਾਰਚ ਹੈ। ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਰਜ਼ੀ ਦੇ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਕੁੱਲ 1,746 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪੁਲਿਸ ਕੇਡਰ ਵਿੱਚ ਕਾਂਸਟੇਬਲ ਦੀਆਂ 1261 ਅਸਾਮੀਆਂ ਹਨ। ਇਸ ਤੋਂ ਇਲਾਵਾ ਆਰਮਡ ਪੁਲਿਸ ਕੇਡਰ ਕਾਂਸਟੇਬਲ ਵਿੱਚ ਕੁੱਲ 485 ਅਸਾਮੀਆਂ ਹਨ।
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਲਾਜ਼ਮੀ ਹੈ। ਉਮਰ ਦੀ ਗਣਨਾ 1 ਜਨਵਰੀ 2025 ਤੋਂ ਕੀਤੀ ਜਾਵੇਗੀ। ਇਸ ਭਰਤੀ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪ੍ਰੀਖਿਆ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਉਮੀਦਵਾਰਾਂ ਨੇ ਦਸਵੀਂ ਜਮਾਤ ਵਿੱਚ ਪੰਜਾਬੀ ਨੂੰ ਇੱਕ ਵਿਸ਼ੇ ਵਜੋਂ ਪੜ੍ਹਿਆ ਹੋਣਾ ਚਾਹੀਦਾ ਹੈ।
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਜੇਕਰ ਹੋ ਸਕਦਾ ਹੈ ਤਾਂ ਆਖਰੀ ਤਰੀਕ ਤੋਂ ਪਹਿਲਾਂ ਹੀ ਅਪਲਾਈ ਕਰ ਦੇਣ, ਕਿਉਂਕਿ ਕਈ ਵਾਰ ਆਖਰੀ ਤਰੀਕ ਵਾਲੇ ਦਿਨ ਜਾਂ ਇਸ ਤੋਂ ਪਹਿਲਾਂ ਸਾਈਟ ਵੀ ਬਿਜ਼ੀ ਹੋ ਜਾਂਦੀ ਹੈ, ਜਿਸ ਤੋਂ ਬਾਅਦ ਉਮੀਦਵਾਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਿਵੇਂ ਕੀਤਾ ਜਾਵੇ ਅਪਲਾਈ ?
ਇਸ ਭਰਤੀ ਵਿੱਚ ਹਿੱਸਾ ਲੈਣ ਲਈ, ਫਾਰਮ ਸਿਰਫ਼ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਭਰਿਆ ਜਾ ਸਕਦਾ ਹੈ, ਅਰਜ਼ੀ ਫਾਰਮ ਕਿਸੇ ਹੋਰ ਤਰੀਕੇ ਨਾਲ ਸਵੀਕਾਰ ਨਹੀਂ ਕੀਤੇ ਜਾਣਗੇ। ਅਰਜ਼ੀ ਦੇ ਨਾਲ ਸ਼੍ਰੇਣੀ ਅਨੁਸਾਰ ਨਿਰਧਾਰਤ ਫੀਸ ਜਮ੍ਹਾ ਕਰਵਾਉਣੀ ਜ਼ਰੂਰੀ ਹੋਵੇਗੀ। ਜਨਰਲ ਸ਼੍ਰੇਣੀ ਲਈ ਅਰਜ਼ੀ ਫੀਸ 1150 ਰੁਪਏ, ਐਸਸੀ/ਐਸਟੀ/ਬੀਸੀ/ਓਬੀਸੀ (ਸਿਰਫ਼ ਪੰਜਾਬ ਰਾਜ) ਸ਼੍ਰੇਣੀ ਲਈ 650 ਰੁਪਏ ਅਤੇ ਪੰਜਾਬ ਦੇ ਸਾਬਕਾ ਸੈਨਿਕਾਂ ਲਈ 500 ਰੁਪਏ ਹੈ। ਅਰਜ਼ੀ ਫੀਸ ਦਾ ਭੁਗਤਾਨ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।
ਕਿਵੇਂ ਕੀਤੀ ਜਾਵੇਗੀ ਚੋਣ
ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਵਿੱਚੋਂ ਲੰਘਣਾ ਪਵੇਗਾ। ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਤ ਕੱਟਆਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਯਾਨੀ ਸਰੀਰਕ ਸਕ੍ਰੀਨਿੰਗ ਟੈਸਟ (PST), ਸਰੀਰਕ ਮਾਪ ਟੈਸਟ (PMT) ਲਈ ਹਾਜ਼ਰ ਹੋਣਾ ਪਵੇਗਾ। ਇਸ ਪੜਾਅ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ। ਸਾਰੇ ਪੜਾਵਾਂ ਵਿੱਚ ਸਫਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਜਗ੍ਹਾ ਦਿੱਤੀ ਜਾਵੇਗੀ। ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਮੀਦਵਾਰ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।