ਪੜਚੋਲ ਕਰੋ

Lok Sabha: ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ, ਕਰਮਜੀਤ ਅਨਮੋਲ ਆਪਣੇ ਦੋਸਤ ਗਿੱਪੀ ਗਰੇਵਾਲ ਤੇ ਬਿੰਨੂ ਢਿੱਲੋਂ ਨਾਲ ਭਰਨਗੇ ਕਾਗਜ਼

Last Day Nomination: ਬੀਤੇ ਦਿਨ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਆਪ ਦੇ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ  ਦੋਸਤ ਅਦਾਕਾਰ ਬਿੰਨੂ ਢਿੱਲੋਂ ਅਤੇ ਅਦਾਕਾਰ ਗਿੱਪੀ

Last Day Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ।  ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। 

ਬੀਤੇ ਦਿਨ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਆਪ ਦੇ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ  ਦੋਸਤ ਅਦਾਕਾਰ ਬਿੰਨੂ ਢਿੱਲੋਂ ਅਤੇ ਅਦਾਕਾਰ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।

ਅਨਮੋਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ  ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। 

ਗੇਜਾ ਰਾਮ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਜਨਤਕ ਮੀਟਿੰਗ ਅਤੇ ਰੋਡ ਸ਼ੋਅ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ ਰਹਿਣਗੇ। 

ਬੀਤੇ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਕਰੀਬ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਪੂਰੀ ਨਾਮਜ਼ਦਗੀ ਪ੍ਰਕਿਰਿਆ 'ਚ ਸੋਮਵਾਰ ਨੂੰ ਸਭ ਤੋਂ ਵੱਧ ਨਾਮਜ਼ਦਗੀਆਂ ਦਾਖਲ ਹੋਈਆਂ। ਇਸ ਦੌਰਾਨ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਪ੍ਰਨੀਤ ਕੌਰ, ਬਠਿੰਡਾ ਤੋਂ ਪਰਮਪਾਲ ਕੌਰ ਨੇ ਵੀ ਨਾਮਜ਼ਦਗੀਆਂ ਦਾਖਲ ਕੀਤੀਆਂ।

ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ‘ਆਪ’ ਮੰਤਰੀ ਕੁਲਦੀਪ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ। ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਉਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget