ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ 24 ਫਰਵਰੀ ਨੂੰ ਖ਼ਤਮ ਹੋ ਰਹੀ ਹੈ। ਅਜਿਹੇ 'ਚ ਹੁਣ ਉਸ ਨੂੰ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਇਸ ਤੋਂ ਬਾਅਦ ਬਿਕਰਮ ਮਜੀਠੀਆ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਸਕਦਾ ਹੈ। ਦੱਸ ਦਈਏ ਕਿ ਮਜੀਠੀਆ 'ਤੇ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ।


ਦੱਸ ਦਈਏ ਕਿ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤਾ ਗਿਆ। ਫਿਰ ਉਹ ਸੁਪਰੀਮ ਕੋਰਟ ਗਏ ਅਤੇ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ 'ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਅੱਜ ਇਸ ਮਿਆਦ ਦਾ ਆਖਰੀ ਦਿਨ ਹੈ।


ਕੌਣ ਹੈ ਬਿਕਰਮ ਸਿੰਘ ਮਜੀਠੀਆ?


ਮਜੀਠੀਆ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਹਨ, ਉਹ ਲਗਾਤਾਰ 3 ਵਾਰ ਵਿਧਾਇਕ ਚੁਣੇ ਜਾ ਰਹੇ ਹਨ। ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇਦਾਰ ਹਨ। ਉਹ ਅਕਾਲੀ ਸਰਕਾਰ ਵਿੱਚ ਕਈ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ। ਉਸ ਦੇ ਖਿਲਾਫ ਡਰੱਗਜ਼ ਮਾਮਲੇ 'ਚ ਮਾਮਲਾ ਦਰਜ ਕੀਤਾ ਗਿਆ ਹੈ।


ਜਿਸ ਮਾਮਲੇ 'ਚ ਮਜੀਠੀਆ ਫਸਾਇਆ ਜਾਣੋ ਕੀ ਹੈ ਉਹ ਕੇਸ?


ਪੰਜਾਬ ਵਿੱਚ 2013 ਵਿੱਚ 6000 ਕਰੋੜ ਰੁਪਏ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ। ਅਨੂਪ ਸਿੰਘ ਕਾਹਲੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਚੋਂ ਇੱਕ ਨੇ ਮਜੀਠੀਆ ਦਾ ਨਾਂ ਲਿਆ ਸੀ। ਮਜੀਠੀਆ ਦੇ ਡਰੱਗ ਮਾਫੀਆ ਨਾਲ ਸਬੰਧਾਂ ਦਾ ਵੀ ਇਲਜ਼ਾਮ ਲੱਗਾ ਸੀ। ਮਈ 2018 ਵਿੱਚ, ਐਸਟੀਐਫ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਉਸ ਦੌਰਾਨ ਮਜੀਠੀਆ ਤੋਂ ਪੁੱਛਗਿੱਛ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ।



ਇਹ ਵੀ ਪੜ੍ਹੋ: Punjab News: ਨਵਜੋਤ ਕੌਰ ਛੱਡ ਸਕਦੀ ਹੈ ਸਿਆਸਤ, ਸਿੱਧੂ ਨੇ ਵੀ ਕੀਤਾ ਸਮਰਥਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904