Punjab Breaking News Live 14 May: ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ, ਪੰਜਾਬ 'ਚ ਹੀਟ ਵੇਵ ਅਲਰਟ, ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ
Punjab Breaking News Live 14 May: ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ, ਪੰਜਾਬ 'ਚ ਹੀਟ ਵੇਵ ਅਲਰਟ, ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ
LIVE
Background
Punjab Breaking News Live 14 May: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਦਿਨ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਆਪ ਦੇ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋਸਤ ਅਦਾਕਾਰ ਬਿੰਨੂ ਢਿੱਲੋਂ ਅਤੇ ਅਦਾਕਾਰ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ। ਅਨਮੋਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ।
ਪੰਜਾਬ 'ਚ ਹੀਟ ਵੇਵ ਅਲਰਟ
Punjab Weather Update: ਗਰਮੀ ਦੇ ਮੌਸਮ ਨੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ। ਇਸ ਦੌਰਾਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਇਸ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 18 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਸੋਮਵਾਰ ਨੂੰ ਵੀ ਫਾਜ਼ਿਲਕਾ, ਅਬੋਹਰ, ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹਿ ਸਕਦਾ ਹੈ।
Punjab Weather Update: ਪੰਜਾਬ 'ਚ ਹੀਟ ਵੇਵ ਅਲਰਟ, 18 ਮਈ ਤੱਕ ਵੱਧਦੇ ਤਾਪਮਾਨ ਦਾ ਰਹੇਗਾ ਕਹਿਰ
ਮੁੜ ਫਸ ਗਏ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ
Jagir Kaur Charanjit Channi: ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ 14 ਮਈ ਮੰਗਲਵਾਰ ਦੁਪਹਿਰ 2 ਵਜੇ ਤੱਕ ਤਲਬ ਕੀਤੀ ਹੈ।
Jalandhar News: ਮੋਟਰਸਾਇਕਲ 'ਤੇ ਜਾ ਰਹੇ ਜੋੜੇ ਨਾਲ ਲੁੱਟ, ਸੋਨੇ ਦੀ ਚੈਨ ਖੋਹ ਲੁਟੇਰੇ ਹੋਏ ਹਵਾ
Jalandhar News: ਜਲੰਧਰ 'ਚ ਬਾਈਕ ਸਵਾਰ ਲੁਟੇਰੇ ਇੱਕ ਔਰਤ ਦੀ ਸੋਨੇ ਦੀ ਚੇਨ ਲੁੱਟ ਕੇ ਫਰਾਰ ਹੋ ਗਏ। ਘਟਨਾ ਦੇ ਸਮੇਂ ਔਰਤ ਆਪਣੇ ਪਤੀ ਨਾਲ ਬਾਈਕ 'ਤੇ ਸਵਾਰ ਸੀ ਪਰ ਪਿੱਛੇ ਤੋਂ ਆਏ ਲੁਟੇਰਿਆਂ ਨੇ ਉਸ ਦੇ ਗਲੇ 'ਚੋਂ ਸੋਨੇ ਦੀ ਚੈਨ ਝਪਟ ਲਈ ਅਤੇ ਫਰਾਰ ਹੋ ਗਏ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।ਪੀੜਤ ਔਰਤ ਬਾਈਕ ਤੋਂ ਡਿੱਗ ਕੇ ਵਾਲ-ਵਾਲ ਬਚ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਕਦੌਰ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੀੜਤ ਰਜਨੀ ਵਾਸੀ ਮਹਿਤਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੀਤੇ ਸ਼ਨੀਵਾਰ ਦੁਪਹਿਰ ਨੂੰ ਆਪਣੇ ਪਤੀ ਨਾਲ ਕਿਸੇ ਕੰਮ ਲਈ ਆਈ ਸੀ। ਇਸ ਦੌਰਾਨ ਉਸ ਨੂੰ ਲੁੱਟ ਲਿਆ ਗਿਆ।
Ludhiana News: ਰਾਜਸਥਾਨ ਪੁਲਿਸ ਦਾ ਪੰਜਾਬ ਪੁਲਿਸ ਖਿਲਾਫ ਵੱਡਾ ਐਕਸ਼ਨ! ਜੋਧਪੁਰ ਤੋਂ ਚੁੱਕ ਲਿਆਏ ਨੌਜਵਾਨ, 10 ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ
Ludhiana News: ਰਾਜਸਥਾਨ ਦੀ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ 10 ਪੁਲਿਸ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਪੁਲਿਸ ਵਾਲਿਆਂ 'ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ। ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ।
Nomination Filling: ਪੰਜਾਬ 'ਚ ਨਾਮਜ਼ਦਗੀਆਂ ਭਰਨ ਦਾ ਅੱਜ ਸਤਵਾਂ ਦਿਨ, ਹੁਣ ਤੱਕ ਇੰਨੇ ਉਮੀਦਵਾਰ ਦਾਖਲ ਕਰ ਚੁੱਕੇ ਪੇਪਰ
143 candidates have filed nominations: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਮਜ਼ਦਗੀ ਦਾਖ਼ਲ ਕਰਨਗੇ। ਅੰਮ੍ਰਿਤਸਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਕਰਨਗੇ ਨਾਮਜ਼ਦਗੀ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।
Govt Office Time: ਅੱਤ ਦੀ ਗਰਮੀ ਵਿਚਾਲੇ ਕਦੋਂ ਬਦਲਿਆ ਜਾ ਰਿਹਾ ਸਰਕਾਰੀ ਦਫ਼ਤਰਾਂ ਦਾ ਸਮਾਂ ? ਪਿਛਲੇ ਸਾਲ 2 ਮਈ ਨੂੰ ਹੋਇਆ ਸੀ ਬਦਲਾਅ
Govt Office Time: ਮਈ ਦੇ ਦੂਜੇ ਹਫ਼ਤੇ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ 10,500 ਮੈਗਾਵਾਟ ਨੂੰ ਪਾਰ ਕਰ ਜਾਣ ਦੇ ਬਾਵਜੂਦ ਇਸ ਵਾਰ ਮਾਨ ਸਰਕਾਰ ਸੂਬੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਹੀਂ ਕਰੇਗੀ। ਪਿਛਲੇ ਸਾਲ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ 300 ਤੋਂ 350 ਮੈਗਾਵਾਟ ਦੀ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ ਤੱਕ ਬਦਲ ਦਿੱਤਾ ਗਿਆ ਸੀ। ਚੋਣਾਂ ਕਾਰਨ ਲਗਭਗ ਸਾਰੇ ਸਰਕਾਰੀ ਦਫਤਰਾਂ ਦੇ ਕਰਮਚਾਰੀ ਅਤੇ ਅਧਿਕਾਰੀ ਚੋਣ ਡਿਊਟੀ 'ਤੇ ਹਨ। ਇਸ ਕਾਰਨ ਇਸ ਵਾਰ ਅਜਿਹਾ ਨਹੀਂ ਕੀਤਾ ਗਿਆ। ਸਰਕਾਰ ਇਸ ਫੈਸਲੇ ਨੂੰ ਇੱਕ ਮਹੀਨੇ ਦੀ ਦੇਰੀ ਨਾਲ ਯਾਨੀ ਚੋਣਾਂ ਤੋਂ ਬਾਅਦ ਜੂਨ ਮਹੀਨੇ ਵਿੱਚ ਲਾਗੂ ਕਰ ਸਕਦੀ ਹੈ।
Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ
Punjab News: ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸ਼ੰਭੂ ਬੈਰੀਅਰ 'ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 90 ਦਿਨ ਪੂਰੇ ਹੋ ਗਏ ਹਨ ਅਤੇ 22 ਮਈ ਨੂੰ 100 ਦਿਨ ਪੂਰੇ ਹੋਣ 'ਤੇ ਇੱਥੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ।