Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2008 ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ "No Objection Certificate" (NOC) ਜਾਰੀ ਕੀਤਾ ਗਿਆ ਸੀ। ਸੀਐਮ ਮਾਨ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਉੱਪਰ ਆਪਣਾ ਵੀ ਹੱਕ ਦੱਸ ਰਹੀ ਹੈ।


 






ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਮਤਾ ਪਾਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Wrestlers Protest: ਕੀ ਹੁਣ ਪਹਿਲਵਾਨਾਂ ਦਾ ਖਤਮ ਹੋਵੇਗਾ 'ਦੰਗਲ'? ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲੀ 2 ਘੰਟੇ ਮੀਟਿੰਗ


ਇਹ ਵੀ ਪੜ੍ਹੋ : ਖਾਲੀ ਪੇਟ ਐਲੋਵੇਰਾ ਜੂਸ ਪੀਣ ਦੇ ਹਨ ਕਈ ਫਾਇਦੇ ਪਰ ਜੇ ਇਸ ਤਰ੍ਹਾਂ ਪੀਂਦੇ ਹੋ ਤਾਂ ਪੇਟ ਨੂੰ ਹੋ ਸਕਦੈ ਵੱਡਾ ਨੁਕਸਾਨ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਣ ਦੀ ਇਜਾਜ਼ਤ ਨਹੀਂ ਦੇਵਾਂਗੇ ਤੇ ਕਿਸੇ ਵੀ ਹਾਲਤ 'ਚ ਅਸੀਂ ਪੰਜਾਬ ਯੂਨੀਵਰਸਿਟੀ ਨਾਲ ਛੇੜ-ਛਾੜ ਨਹੀਂ ਹੋਣ ਦੇਵਾਂਗੇ। ਸਾਡਾ ਮਕਸਦ ਪੰਜਾਬ ਦੇ ਕਾਲਜਾਂ ਨੂੰ ਉੱਚ-ਪੱਧਰੀ ਸਿੱਖਿਆ ਦੇਣਾ ਹੈ ਤੇ ਪੰਜਾਬ ਯੂਨੀਵਰਸਿਟੀ ਨੂੰ ਫੰਡਾਂ ਦੀ ਕਮੀ ਨਹੀਂ ਆਉਣ ਦੇਵਾਂਗੇ।