Social Media 'ਤੇ ਲਾਈਵ ਹੋਈ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ, ਕੀਤੇ ਵੱਡੇ ਖੁਲਾਸੇ, ਪੁਲਿਸ ਨੂੰ ਕਹੀ ਇਹ ਗੱਲ
ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Kabaddi Player Sandeep Nangal Ambian) ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ....
ਰਜਨੀਸ਼ ਕੌਰ ਦੀ ਰਿਪੋਰਟ
Punjab News : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Kabaddi Player Sandeep Nangal Ambian) ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇ ਸੁਰਜਨਜੀਤ ਸਿੰਘ ਚੱਠਾ ਮਾਮਲੇ ਵਿੱਚ ਮੁਲਜ਼ਮ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਰੁਪਿੰਦਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਵੌਇਸ ਮੈਸੇਜ ਵੀ ਭੇਜਿਆ ਸੀ ਅਤੇ ਫੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਹ ਆਪਣੇ ਪਰਿਵਾਰ ਨਾਲ ਇਸ ਕਤਲ ਮਾਮਲੇ ਬਾਰੇ ਪੁੱਛਦੀ ਸੀ ਤਾਂ ਉਹ ਇਹੀ ਕਹਿੰਦੇ ਸੀ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਤਾਲਾਸ਼ ਕਰ ਰਹੀ ਹੈ।
ਐਸਐਸਪੀ (SSP) ਨੂੰ ਫੋਨ ਕਰਕੇ ਉਨ੍ਹਾਂ ਦੱਸਿਆ ਕਿ ਤਿੰਨ-ਚਾਰ ਮਿੰਟ ਗੱਡੀ ਚਲਾਉਣ ਤੋਂ ਬਾਅਦ ਮੁਲਜ਼ਮਾਂ ਨੂੰ ਫੜਿਆ ਜਾ ਸਕਦਾ ਹੈ। ਰੁਪਿੰਦਰ ਨੇ ਕਿਹਾ ਕਿ ਐਸਐਸਪੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਸ ਨੂੰ ਇਹ ਕਿਹਾ ਕਿ ਸਾਨੂੰ ਸਬੂਤ ਦਿਓ। ਰੁਪਿੰਦਰ ਨੇ ਕਿਹਾ ਕਿ ਸਬੂਤ ਦੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਿਸ ਨੇ ਜੇ ਇਸ ਮਾਮਲੇ ਵਿੱਚ ਸੁਰਜਨਜੀਤ ਸਿੰਘ ਦਾ ਨਾਮ ਲਿਆ ਹੈ ਤਾਂ ਉਨ੍ਹਾਂ ਨੇ ਕੋਈ ਆਧਾਰ ਜਾਂ ਸਬੂਤ ਦੇਖ ਕੇ ਹੀ ਅਜਿਹਾ ਕੀਤਾ ਹੈ। ਜੇ ਉਸ ਨੂੰ ਬਿਨਾਂ ਕਿਸੇ ਸਬੂਤ ਦੇ ਨਾਮਜ਼ਦ ਕੀਤਾ ਗਿਆ ਹੈ, ਤਾਂ ਇਹ ਸਿਰਫ਼ ਇਕ ਵਾਹਵਾਹੀ ਖੱਟਣ ਵਾਲਾ ਕੰਮ ਹੈ।
ਰੁਪਿੰਦਰ ਨੇ ਕਿਹਾ ਕਿ ਜੇ ਪਰਿਵਾਰ ਨੇ ਸਬੂਤ ਵੀ ਇਕੱਠੇ ਕਰਨੇ ਹਨ ਤਾਂ ਪੁਲਿਸ ਨੇ ਕੀ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਚੱਠਾ ਦਾ ਵੀ ਕਾਨੂੰਨੀ ਹੱਕ ਹੈ ਕਿ ਉਹ ਖ਼ੁਦ ਨੂੰ ਬੇਕਸੂਰ ਸਾਬਤ ਕਰਕੇ ਰਿਹਾਅ ਹੋ ਜਾਵੇ ਉਹਨਾਂ ਨੂੰ ਕੋਈ ਦਿੱਕਤ ਨਹੀਂ ਹੈ। ਪੁਲਿਸ ਨੂੰ ਚਾਹੀਦਾ ਹੈ ਕਿ ਉਹ ਚੱਠਾ ਨੂੰ ਇੱਕ ਵਾਰ ਗ੍ਰਿਫ਼ਤਾਰ ਕਰਕੇ ਟ੍ਰਾਇਲ 'ਤੇ ਲੈ ਜਾਵੇ ਤਾਂ ਜੋ ਮਾਮਲੇ 'ਚ ਖੁਲਾਸੇ ਹੋ ਸਕਣ। ਰੁਪਿੰਦਰ ਨੇ ਪੰਜਾਬ ਸਰਕਾਰ ਨੂੰ ਇਨਸਾਫ ਦੀ ਗੁਹਾਰ ਲਾਈ ਹੈ।