Latest Breaking News Live 16 October 2024: ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਫ੍ਰੀ, ਅਕਤੂਬਰ ਮਹੀਨੇ ਕਿਹੜੇ ਦਿਨ ਸਕੂਲ-ਕਾਲਜ ਅਤੇ ਬੈਂਕ ਰਹਿਣਗੇ ਬੰਦ ?, ਪੰਜਾਬ ਅਤੇ ਚੰਡੀਗੜ੍ਹ 'ਚ ਠੰਡੀਆਂ ਹੋਈਆਂ ਰਾਤਾਂ

Latest Breaking News Live 16 October 2024: ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਫ੍ਰੀ, ਅਕਤੂਬਰ ਮਹੀਨੇ ਕਿਹੜੇ ਦਿਨ ਸਕੂਲ-ਕਾਲਜ ਅਤੇ ਬੈਂਕ ਰਹਿਣਗੇ ਬੰਦ ?, ਪੰਜਾਬ ਅਤੇ ਚੰਡੀਗੜ੍ਹ 'ਚ ਠੰਡੀਆਂ ਹੋਈਆਂ ਰਾਤਾਂ

ABP Sanjha Last Updated: 16 Oct 2024 08:44 PM
Punjab News: ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ 2022 ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ

Punjab News: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਹਰਿਆਣਾ ਦੇ CM ਰਹਿਣਗੇ ਨਾਇਬ ਸੈਣੀ,ਅਮਿਤ ਸ਼ਾਹ ਦੀ ਮੌਜੂਦਗੀ 'ਚ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਭਲਕੇ ਦੂਜੀ ਵਾਰ ਚੁੱਕਣਗੇ ਸਹੁੰ

Nayab Singh Saini: ਭਾਜਪਾ ਨੇ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਨਾਇਬ ਸਿੰਘ ਸੈਣੀ ਨੂੰ ਮੁੜ ਮੁੱਖ ਮੰਤਰੀ ਚੁਣ ਲਿਆ ਗਿਆ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਯਾਨੀਕਿ 17 ਅਕਤੂਬਰ ਨੂੰ ਹਰਿਆਣਾ ਵਿੱਚ ਹੋਵੇਗਾ।

Punjab News: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ

Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇੱਕ ਵੀਡੀਓ ਸੁਨੇਹੇ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਇਹ ਦੱਸਿਆ, ਵੀਡੀਓ ਦੇ ਵਿੱਚ ਉਹ ਭਾਵੁਕ ਹੁੰਦੇ ਹੋਏ ਨਜ਼ਰ ਆਏ।

Modi Government increased MSP: ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ! ਹਾੜੀ ਦੀਆਂ ਇਨ੍ਹਾਂ 6 ਫਸਲਾਂ ਲਈ ਵਧਾਈ MSP

ਦੀਵਾਲੀ 'ਤੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। ਕੇਂਦਰ ਸਰਕਾਰ ਨੇ 2025-26 ਦੇ ਸੀਜ਼ਨ ਲਈ 6 ਹਾੜੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਧੀਆ ਭਾਅ ਮਿਲ ਸਕੇਗਾ।

ਪਿਸ਼ਾਬ ਨਾਲ ਆਟਾ ਗੁੰਨ ਕੇ ਬਣਾਉਂਦੀ ਸੀ ਨੌਕਰਾਣੀ, ਜਦੋਂ ਮਾਲਕਣ ਨੂੰ ਪਤਾ ਲੱਗਿਆ, ਫਿਰ ਜੋ ਹੋਇਆ...
Crime News: ਗਾਜ਼ੀਆਬਾਦ ਦੇ ਕਰਾਸਿੰਗ ਰਿਪਬਲਿਕ ਖੇਤਰ 'ਚ ਰਹਿਣ ਵਾਲੀ ਇਕ ਔਰਤ ਨੇ ਆਪਣੀ ਘਰੇਲੂ ਨੌਕਰਾਣੀ 'ਤੇ ਰਸੋਈ ਦੇ ਇਕ ਭਾਂਡੇ 'ਚ ਪਿਸ਼ਾਬ ਕਰਕੇ ਉਸ ਤੋਂ ਰੋਟੀਆਂ ਬਣਾਉਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਮਹਿਲਾ ਨੇ ਕਰਾਸਿੰਗ ਰਿਪਬਲਿਕ ਥਾਣੇ ਵਿੱਚ ਕੇਸ ਦਰਜ ਕਰਵਾਇਆ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਨੌਕਰਾਣੀ ਰਸੋਈ ਦੇ ਭਾਂਡਿਆਂ 'ਚ ਟਾਇਲਟ ਕਰ ਰਹੀ ਸੀ। ਇਸ ਮਾਮਲੇ ਨੂੰ ਲੈਕੇ ਪੁਲਿਸ ਨੇ ਦੱਸਿਆ ਕਿ ਗਾਜ਼ੀਆਬਾਦ ਦੇ ਕਰਾਸਿੰਗ ਥਾਣਾ ਖੇਤਰ ਵਿੱਚ ਇੱਕ ਬਹੁਤ ਹੀ ਘਿਨਾਉਣਾ ਮਾਮਲਾ ਸਾਹਮਣੇ ਆਇਆ ਹੈ। ਘਰ ਦੀ ਨੌਕਰਾਣੀ ਰਸੋਈ ਦੇ ਭਾਂਡਿਆਂ ਵਿੱਚ ਟਾਇਲਟ ਕਰ ਰਹੀ ਸੀ। ਜਦੋਂ ਮਕਾਨ ਮਾਲਕਣ ਨੂੰ ਸ਼ੱਕ ਹੋਇਆ ਅਤੇ ਉਸਨੇ ਰਸੋਈ ਵਿੱਚ ਆਪਣਾ ਮੋਬਾਈਲ ਲੁਕਾ ਕੇ ਵੀਡੀਓ ਬਣਾਈ ਤਾਂ ਸੱਚਾਈ ਦੇਖ ਉਸ ਦੇ ਰੌਂਗਟੇ ਖੜ੍ਹੇ ਹੋ ਗਏ। ਇਸ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ ਕਰਕੇ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ। ਦੋਸ਼ ਹੈ ਕਿ ਪਿਸ਼ਾਬ ਮਿਲਿਆ ਹੋਇਆ ਖਾਣਾ ਖਾਣ ਨਾਲ ਪੂਰਾ ਪਰਿਵਾਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਗਿਆ ਹੈ।
J&k ਦੇ ਮੁੱਖ ਮੰਤਰੀ ਵਜੋਂ ਉਮਰ ਅਬਦੁੱਲਾ ਨੇ ਚੁੱਕੀ ਸਹੁੰ, ਜਾਣੋ ਕੌਣ-ਕੌਣ ਬਣਿਆ ਮੰਤਰੀ

Omar Abdullah Oath Taking : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਉਮਰ ਅਬਦੁੱਲਾ (Omar Abdullah) ਨੇ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਮਰ ਅਬਦੁੱਲਾ ਨੇ ਸਮਾਰਕ 'ਤੇ ਸ਼ੇਖ ਮੁਹੰਮਦ ਅਬਦੁੱਲਾ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਪਾਰਟੀ ਸਰਕਾਰ ਵਿੱਚ ਸ਼ਾਮਲ ਨਹੀਂ ਹੋਈ ਹੈ। ਕਾਂਗਰਸ ਨੇ ਉਮਰ ਸਰਕਾਰ ਨੂੰ ਬਾਹਰੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।


ਉਮਰ ਅਬਦੁੱਲਾ ਦੇ ਨਾਲ-ਨਾਲ ਸੁਰਿੰਦਰ ਚੌਧਰੀ, ਸਤੀਸ਼ ਸ਼ਰਮਾ, ਸਕੀਨਾ ਇਟੂ, ਜਾਵੇਦ ਰਾਣਾ ਨੇ ਐਨਸੀ ਤੋਂ ਮੰਤਰੀ ਵਜੋਂ ਸਹੁੰ ਚੁੱਕੀ। ਸੁਰਿੰਦਰ ਚੌਧਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਪ੍ਰੋਗਰਾਮ 'ਚ ਹਿੱਸਾ ਲੈਣ ਲਈ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਸੁਪ੍ਰੀਆ ਸੁਲੇ, ਅਖਿਲੇਸ਼ ਯਾਦਵ ਸ਼੍ਰੀਨਗਰ ਪਹੁੰਚੇ ਸਨ।

ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਕੀਤਾ ਪ੍ਰਵਾਨ

 ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਫਤਰਾਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ ! ਉਮਰ ਅਬਦੁੱਲਾ ਸਰਕਾਰ 'ਚ ਸ਼ਾਮਲ ਨਹੀਂ ਹੋਵੇਗੀ ਕਾਂਗਰਸ, ਸਾਹਮਣੇ ਆਈ ਵੱਡੀ ਵਜ੍ਹਾ

Omar Abdullah Oath Taking Ceremony: ਜੰਮੂ-ਕਸ਼ਮੀਰ ਦੀ ਰਾਜਨੀਤੀ ਵਿੱਚ ਅੱਜ (16 ਅਕਤੂਬਰ 2024) ਬਹੁਤ ਅਹਿਮ ਦਿਨ ਹੈ। ਇਕ ਪਾਸੇ ਜਿੱਥੇ ਅੱਜ ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਉੱਥੇ ਹੀ ਦੂਜੇ ਪਾਸੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾਂ ਕਾਂਗਰਸ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸ ਹਾਈਕਮਾਂਡ ਨੇ ਫੈਸਲਾ ਕੀਤਾ ਹੈ ਕਿ ਉਹ ਉਮਰ ਅਬਦੁੱਲਾ ਸਰਕਾਰ ਵਿੱਚ ਸ਼ਾਮਲ ਨਹੀਂ ਹੋਵੇਗੀ। ਹਾਲਾਂਕਿ, ਬਾਹਰੋਂ ਸਮਰਥਨ ਜਾਰੀ ਰਹੇਗਾ। ਤੁਹਾਨੂੰ ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਨੇ ਗਠਜੋੜ ਕੀਤਾ ਸੀ ਅਤੇ ਇਸ ਗਠਜੋੜ ਦੀ ਜਿੱਤ ਹੋਈ ਸੀ।

ਪਿਛੋਕੜ

Latest Breaking News Live 16 October 2024:  ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।


ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਫ੍ਰੀ, ਭਾਜਪਾ ਅਤੇ AAP ਆਗੂਆਂ ਦੇ ਘਰ ਦੇ ਬਾਹਰ ਦੇਣਗੇ ਧਰਨਾ, BKU ਉਗਰਾਹਾਂ ਦਾ ਵੱਡਾ ਫੈਸਲਾ


 


Public holiday: ਇਸ ਸਮੇਂ ਦੇਸ਼ ਵਿੱਚ ਤਿਉਹਾਰਾਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਅਕਤੂਬਰ ਮਹੀਨੇ ਤਿਉਹਾਰਾਂ ਦੇ ਮੱਦੇਨਜ਼ਰ ਕਈ ਸਰਕਾਰੀ ਛੁੱਟੀਆਂ ਹੋਣਗੀਆਂ। ਇਸਦੇ ਨਾਲ ਹੀ ਰਿਜ਼ਰਵ ਬੈਂਕ (RBI) ਵੱਲੋਂ ਛੁੱਟੀਆਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਮੁਤਾਬਕ 16 ਅਕਤੂਬਰ ਨੂੰ ਵੀ ਕੁਝ ਥਾਵਾਂ 'ਤੇ ਬੈਂਕ ਛੁੱਟੀ ਰਹੇਗੀ। ਇਸ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਦਿਨ ਛੁੱਟੀ ਰਹੇਗੀ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...


Public holiday: ਅਕਤੂਬਰ ਮਹੀਨੇ ਕਿਹੜੇ ਦਿਨ ਸਕੂਲ-ਕਾਲਜ ਅਤੇ ਬੈਂਕ ਰਹਿਣਗੇ ਬੰਦ ? ਵੇਖੋ ਸਰਕਾਰੀ ਛੁੱਟੀਆਂ ਦੀ ਲਿਸਟ


 


Punjab Weather Update: ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣੀ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਤਾਪਮਾਨ ਡਿੱ ਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉੱਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਦਰਜ ਕੀਤਾ ਗਿਆ।


ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਦੇ ਬਰਾਬਰ ਹੋ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 27 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। 30 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।


Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਡੀਆਂ ਹੋਈਆਂ ਰਾਤਾਂ, ਸਾਰੇ ਸ਼ਹਿਰਾਂ 'ਚ ਹਵਾ ਹੋਈ ਪ੍ਰਦੂਸ਼ਿਤ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.